View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਮੋਹਾਲੀ ‘ਚ ਸੋਹਾਣਾ ਕਬੱਡੀ ਕੱਪ ਉਤੇ ਬੀਤੀ ਰਾਤ ਕਬੱਡੀ ਕੋਚ ਤੇ ਪ੍ਰਮੋਟਰ ਰਾਣਾ ਬਲਾਚੋਰੀਆ ਦਾ ਬਦਮਾਸ਼ਾਂ ਵਲੋਂ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਕਬੱਡੀ ਮੈਚ ਚੱਲ ਰਿਹਾ ਸੀ। ਕਬੱਡੀ ਖਿਡਾਰੀ ਅਤੇ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਚੌਰੀਆ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਏ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਸ਼ਾਹੀ ਪਰਿਵਾਰ ਨਾਲ ਸਬੰਧ ਰੱਖਦਾ ਸੀ ਰਾਣਾ ਬਲਾਚੌਰੀਆ

ਰਿਪੋਰਟ ਮੁਤਾਬਕ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਚੌਰੀਆ ਇੱਕ ਸ਼ਾਹੀ ਪਰਿਵਾਰ ਨਾਲ ਸਬੰਧ ਰੱਖਦਾ ਸੀ। ਉਹ ਹਿਮਾਚਲ ਪ੍ਰਦੇਸ਼ ਦੇ ਸ਼ਾਹੀ ਪਰਿਵਾਰ ਨਾਲ ਸਬੰਧਤ ਸੀ। ਕਿਹਾ ਜਾਂਦਾ ਹੈ ਕਿ ਕੰਵਰ ਦਿਗਵਿਜੈ ਸਿੰਘ ਦੇ ਪੜਦਾਦਾ ਊਨਾ ਦੇ ਨੇੜੇ ਇੱਕ ਰਿਆਸਤ ਦੇ ਰਾਜਾ ਸਨ ਅਤੇ ਉਸ ਦਾ ਪੂਰਾ ਪਰਿਵਾਰ ਹਿਮਾਚਲ ਪ੍ਰਦੇਸ਼ ਤੋਂ ਸੀ। ਹਾਲਾਂਕਿ, ਲੰਬੇ ਸਮੇਂ ਤੋਂ ਉਹ ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਪੰਜਾਬ ਵਿੱਚ ਰਹਿ ਰਿਹਾ ਸੀ। ਆਪਣੀ ਇੰਸਟਾਗ੍ਰਾਮ ਪ੍ਰੋਫਾਈਲ ਉੱਤੇ ਰਾਣਾ ਬਲਾਚੌਰੀਆ ਨੇ ਇੱਕ ਪੋਸਟ ਸ਼ੇਅਰ ਕਰਕੇ ਦੱਸਿਆ ਸੀ ਕਿ ਗੁਰੂ ਗੋਬਿੰਦ ਸਿੰਘ ਜੀ ਉਨ੍ਹਾਂ ਦੇ ਘਰ ਉੱਤੇ 13 ਮਹੀਨੇ, 13 ਘੰਟੇ ਅਤੇ 13 ਪਲ ਠਹਿਰੇ ਸਨ। ਉਨ੍ਹਾਂ ਦੇ ਪਰਿਵਾਰ ਨੂੰ ਗੁਰੂ ਸਾਹਿਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਸੀ। ਇਸੇ ਦੌਰਾਨ ਗੁਰੂ ਸਾਹਿਬ ਨੇ ਉਨ੍ਹਾਂ ਦੇ ਘਰ ਉੱਤੇ 100 ਸਾਖੀਆਂ (ਸਿੱਖਿਆਵਾਂ) ਲਿਖੀਆਂ ਸਨ। ਇਸ ਕਾਰਨ ਉਹ ਆਪਣੇ ਆਪ ਨੂੰ ਭਾਗਸ਼ਾਲੀ ਮੰਨਦੇ ਸਨ ਅਤੇ ਉਸ ਘਰ ਨੂੰ ਸਵਰਗ ਵਰਗਾ ਸਮਝਦੇ ਸਨ।

10 ਦਿਨ ਪਹਿਲਾਂ ਹੀ ਹੋਇਆ ਸੀ ਵਿਆਹ

ਰਾਣੇ ਦਾ ਵਿਆਹ ਸਿਰਫ਼ 10 ਦਿਨ ਪਹਿਲਾਂ ਹੀ ਦੇਹਰਾਦੂਨ, ਉਤਰਾਖੰਡ ਦੀ ਇੱਕ ਕੁੜੀ ਨਾਲ ਹੋਇਆ ਸੀ। ਉਨ੍ਹਾਂ ਦੀ ਰਿਸੈਪਸ਼ਨ ਪਾਰਟੀ 6 ਦਸੰਬਰ ਨੂੰ ਹੋਈ ਸੀ। ਦੋਸਤਾਂ ਨੇ ਦੱਸਿਆ ਕਿ ਉਹ ਆਪਣੇ ਵਿਆਹ ਨੂੰ ਲੈ ਕੇ ਬਹੁਤ ਉਤਸ਼ਾਹਿਤ ਸੀ। ਉਸਦਾ ਇੱਕ ਛੋਟਾ ਭਰਾ ਹੈ ਜਦੋਂ ਕਿ ਉਸ ਦੀ ਭੈਣ ਵਿਦੇਸ਼ ਵਿੱਚ ਰਹਿੰਦੀ ਹੈ।

ਕੁਸ਼ਤੀ, ਕਬੱਡੀ ਤੋਂ ਬਾਅਦ ਮਾਡਲਿੰਗ ਵੱਲ ਕਦਮ ਵਧਾ ਰਿਹੈ ਸੀ ਰਾਣਾ

ਕੰਵਰ ਦਿਗਵਿਜੇ ਸਿੰਘ ਰਾਣਾ ਇੱਕ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਸੀ, ਇਸ ਦੇ ਨਾਲ ਪਹਿਲਾਂ ਕੁਸ਼ਤੀ ਵੀ ਕਰਦਾ ਸੀ। ਬਾਅਦ ਵਿੱਚ, ਉਹ ਇੱਕ ਕਬੱਡੀ ਖਿਡਾਰੀ ਬਣ ਗਿਆ। ਫਿਰ ਉਸ ਨੇ ਆਪਣੀ ਕਬੱਡੀ ਟੀਮ ਬਣਾਈ ਅਤੇ ਇੱਕ ਪ੍ਰਮੋਟਰ ਬਣ ਗਿਆ। ਹੁਣ ਉਹ ਮਾਡਲਿੰਗ ਵਿੱਚ ਵੀ ਕਦਮ ਰੱਖਣ ਜਾ ਰਿਹਾ ਸੀ। ਰਾਣਾ ਬਲਾਚੌਰੀਆ ਦੇ ਦੋਸਤ ਜਗਦੀਪ ਸਿੰਘ ਨੇ ਕਿਹਾ ਕਿ ਰਾਣਾ ਮਹਿੰਗੀਆਂ ਕਾਰਾਂ ਅਤੇ ਹਥਿਆਰਾਂ ਦਾ ਸ਼ੌਕੀਨ ਸੀ।

ਕੋਵਿਡ-19 ਦੌਰਾਨ ਕੀਤੀ ਸਮਾਜ ਸੇਵਾ

ਰਾਣਾ ਬਲਾਚੌਰੀਆ ਨੇ ਵੀ ਇੱਕ ਵਿਦਿਆਰਥੀ ਦੇ ਰੂਪ ਵਿੱਚ ਕੁਸ਼ਤੀ ਸ਼ੁਰੂ ਕੀਤੀ ਸੀ। ਬਾਅਦ ਵਿੱਚ, ਉਹ ਕਬੱਡੀ ਵੱਲ ਮੁੜਿਆ। ਇੱਕ ਹੋਰ ਦੋਸਤ, ਜਸ਼ਨ, ਨੇ ਕਿਹਾ ਕਿ ਇੱਕ ਅਮੀਰ ਪਰਿਵਾਰ ਤੋਂ ਹੋਣ ਦੇ ਬਾਵਜੂਦ, ਉਸਨੇ ਸਖ਼ਤ ਮਿਹਨਤ ਨਾਲ ਸਭ ਕੁਝ ਪ੍ਰਾਪਤ ਕੀਤਾ। ਜਸ਼ਨ ਨੇ ਕਿਹਾ ਕਿ ਰਾਣਾ ਆਪਣੇ ਦੋਸਤਾਂ ਨੂੰ ਬਹੁਤ ਪਿਆਰ ਕਰਦਾ ਸੀ ਅਤੇ ਹਮੇਸ਼ਾ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਮਦਦ ਕਰਨ ਲਈ ਤਿਆਰ ਰਹਿੰਦਾ ਸੀ। ਉਸਨੇ ਕੋਵਿਡ-19 ਮਹਾਂਮਾਰੀ ਦੌਰਾਨ ਮੋਹਾਲੀ ਵਿੱਚ ਸਮਾਜ ਸੇਵਾ ਵੀ ਕੀਤੀ, ਲੋੜਵੰਦਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾਇਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਵਿੱਚ ਇੱਕ ਨਵ-ਵਿਆਹੁਤਾ ਲੜਕੀ ਨੂੰ ਗੋਲੀ ਮਾਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਪਿਛਲੇ ਕੁਝ ਸਮੇਂ ਤੋਂ ਸਿੱਖਿਆ ਮੰਤਰੀ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਫਗਵਾੜਾ ਸ਼ਹਿਰ ਵਿੱਚ ਬੀਤੀ ਦੇਰ ਰਾਤ ਹਿੰਦੂ ਸੰਗਠਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਨਾਮ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ‘ਟੈਨਟੈਨ’ (TenTen) ਮਲਟੀ-ਕੁਜ਼ੀਨ ਰੈਸਟੋਰੈਂਟ, ਓਪਨ ਸਕਾਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਸਾਡੀ ਮਾਂ ਬੋਲੀ ਹੈ। ਇਹ ਸਿਰਫ਼ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਪਟਿਆਲਾ ‘ਚ ਸਵੇਰੇ-ਸਵੇਰੇ ਸੰਘਣੀ ਧੁੰਦ ਕਾਰਣ ਦਰਦਨਾਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਦਿੱਲੀ ਦੇ ਲਾਲ ਕਿਲ੍ਹਾ ਇਲਾਕੇ ਵਿੱਚ ਹੋਏ ਧਮਾਕੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ