ਅੰਮ੍ਰਿਤਸਰ ਵਿੱਚ ਨਿਹੰਗ ਦਾ ਗੋਲੀਆਂ ਮਾਰ ਕੇ ਕਤਲ, ਬਾਬਾ ਬਕਾਲਾ ਦੇ ਰੱਖੜ ਪੁੰਨਿਆ ਮੇਲੇ ‘ਚ ਵਾਪਰੀ ਵਾਰਦਾਤ

ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿਖੇ ਚੱਲ ਰਹੇ ਮਸ਼ਹੂਰ ਰੱਖੜ ਪੁੰਨਿਆ ਮੇਲੇ ਦੌਰਾਨ ਦੇਰ ਰਾਤ ਇੱਕ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਜਾ ਸਿੰਘ ਵਜੋਂ ਹੋਈ ਹੈ, ਜੋ ਸ਼ੁੱਕਰਵਾਰ ਨੂੰ ਮੇਲੇ ਵਿੱਚ ਸ਼ਿਰਕਤ ਕਰਨ ਲਈ ਪਹੁੰਚਿਆ ਸੀ।

ਖ਼ਬਰੀਸਤਾਨ ਨੈਟਵਰੱਕ : ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿਖੇ ਚੱਲ ਰਹੇ ਮਸ਼ਹੂਰ ਰੱਖੜ ਪੁੰਨਿਆ ਮੇਲੇ ਦੌਰਾਨ ਦੇਰ ਰਾਤ ਇੱਕ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਜਾ ਸਿੰਘ ਵਜੋਂ ਹੋਈ ਹੈ, ਜੋ ਸ਼ੁੱਕਰਵਾਰ ਨੂੰ ਮੇਲੇ ਵਿੱਚ ਸ਼ਿਰਕਤ ਕਰਨ ਲਈ ਪਹੁੰਚਿਆ ਸੀ। ਮ੍ਰਿਤਕ ਦੀ ਦੇਹ ‘ਤੇ ਗੋਲੀਆਂ ਦੇ ਕਈ ਨਿਸ਼ਾਨ ਮਿਲੇ ਹਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਬਹੁਤ ਨੇੜਿਓਂ ਗੋਲੀਆਂ ਚਲਾਈਆਂ ਹਨ।

ਸਿਵਲ ਹਸਪਤਾਲ ਦੇ ਪਿੱਛੇ ਸੁੰਨਸਾਨ ਇਲਾਕੇ ‘ਚੋਂ ਮਿਲੀ ਲਾਸ਼
ਨਿਹੰਗ ਰਾਜਾ ਸਿੰਘ ਦੀ ਲਾਸ਼ ਬਾਬਾ ਬਕਾਲਾ ਦੇ ਸਿਵਲ ਹਸਪਤਾਲ ਦੇ ਪਿਛਲੇ ਪਾਸੇ ਇੱਕ ਸੁੰਨਸਾਨ ਜਗ੍ਹਾ ਤੋਂ ਬਰਾਮਦ ਹੋਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਮੇਲੇ ਦੌਰਾਨ ਜਾਂ ਇਸ ਤੋਂ ਬਾਅਦ ਕਿਸੇ ਪੁਰਾਣੀ ਰੰਜਿਸ਼ ਨੂੰ ਲੈ ਕੇ ਕੋਈ ਵਿਵਾਦ ਹੋਇਆ ਸੀ, ਜਿਸ ਦੇ ਚੱਲਦਿਆਂ ਰਾਜਾ ਸਿੰਘ ‘ਤੇ ਅੰਧਾਧੁੰਦ ਗੋਲੀਆਂ ਚਲਾ ਦਿੱਤੀਆਂ ਗਈਆਂ।

ਮੁਲਜ਼ਮਾਂ ਦੀ ਭਾਲ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ
ਪੁਲਿਸ ਇਸ ਕਤਲਕਾਂਡ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲ ਰਹੀ ਹੈ। ਪੁਲਿਸ ਟੀਮਾਂ ਵੱਲੋਂ ਮੌਕੇ ਤੋਂ ਅਹਿਮ ਸਬੂਤ ਵੀ ਇਕੱਠੇ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਜਾਰੀ ਹੈ, ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕਤਲ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ।

Leave a Reply

Your email address will not be published. Required fields are marked *