ਹੜਤਾਲ ‘ਚ ਸ਼ਾਮਲ ਹੋਣ ਵਾਲੇ ਸਰਕਾਰੀ ਕਰਮਚਾਰੀਆਂ ‘ਤੇ ਐਕਸ਼ਨ, ਪੰਜਾਬ ਸਰਕਾਰ ਨੇ ਦਿੱਤੇ ਸਖ਼ਤ ਨਿਰਦੇਸ਼

ਪੰਜਾਬ ਸਰਕਾਰ ਨੇ 27 ਅਗਸਤ ਨੂੰ ਸੂਬੇ ਵਿੱਚ ਹੋਈ ਸਰਕਾਰੀ ਕਰਮਚਾਰੀਆਂ ਦੀ ਹੜਤਾਲ ਨੂੰ ਲੈ ਕੇ ਬੇਹੱਦ ਸਖ਼ਤ ਰਵੱਈਆ ਅਪਣਾ ਲਿਆ ਹੈ। ਸਰਕਾਰ ਨੇ ਕਾਰਵਾਈ ਕਰਦਿਆਂ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬਿਨਾਂ ਕਿਸੇ ਪੂਰਵ ਪ੍ਰਵਾਨਗੀ ਜਾਂ ਛੁੱਟੀ ਦੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਸਾਰੇ ਕਰਮਚਾਰੀਆਂ ਨੂੰ ਤੁਰੰਤ 'ਕਾਰਨ ਦੱਸੋ' (Show-Cause) ਨੋਟਿਸ ਜਾਰੀ ਕੀਤੇ ਜਾਣ।

ਖ਼ਬਰਿਸਤਾਨ ਨੈੱਟਵਰਕ : ਪੰਜਾਬ ਸਰਕਾਰ ਨੇ 27 ਅਗਸਤ ਨੂੰ ਸੂਬੇ ਵਿੱਚ ਹੋਈ ਸਰਕਾਰੀ ਕਰਮਚਾਰੀਆਂ ਦੀ ਹੜਤਾਲ ਨੂੰ ਲੈ ਕੇ ਬੇਹੱਦ ਸਖ਼ਤ ਰਵੱਈਆ ਅਪਣਾ ਲਿਆ ਹੈ। ਸਰਕਾਰ ਨੇ ਕਾਰਵਾਈ ਕਰਦਿਆਂ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬਿਨਾਂ ਕਿਸੇ ਪੂਰਵ ਪ੍ਰਵਾਨਗੀ ਜਾਂ ਛੁੱਟੀ ਦੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਸਾਰੇ ਕਰਮਚਾਰੀਆਂ ਨੂੰ ਤੁਰੰਤ ‘ਕਾਰਨ ਦੱਸੋ’ (Show-Cause) ਨੋਟਿਸ ਜਾਰੀ ਕੀਤੇ ਜਾਣ।

ਹੜਤਾਲ ‘ਚ ਸ਼ਾਮਲ ਹੋਣ ਵਾਲਿਆਂ ‘ਤੇ ਹੋਵੇਗੀ ਕਾਰਵਾਈ
ਜਾਰੀ ਕੀਤੇ ਗਏ ਸਰਕਾਰੀ ਹੁਕਮਾਂ ਅਨੁਸਾਰ 27 ਅਗਸਤ ਨੂੰ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ‘ਚ ਸਰਕਾਰੀ ਕਰਮਚਾਰੀ ਹੜਤਾਲ ‘ਚ ਸ਼ਾਮਲ ਹੋਏ ਸਨ। ਇਸ ਦੌਰਾਨ ਜਿਹੜੇ ਕਰਮਚਾਰੀ ਬਿਨਾਂ ਕਿਸੇ ਉੱਚ ਅਧਿਕਾਰੀ ਦੀ ਮਨਜ਼ੂਰੀ ਜਾਂ ਛੁੱਟੀ ਦੇ ਡਿਊਟੀ ਤੋਂ ਗੈਰ-ਹਾਜ਼ਰ ਪਾਏ ਗਏ ਹਨ, ਉਨ੍ਹਾਂ ਸਾਰਿਆਂ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਜਵਾਬ ਦੇ ਆਧਾਰ ‘ਤੇ ਤੈਅ ਹੋਵੇਗੀ ਅਗਲੀ ਰਣਨੀਤੀ
ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਕਰਮਚਾਰੀਆਂ ਨੂੰ ਜਾਰੀ ਕੀਤੇ ਜਾਣ ਵਾਲੇ ਕਾਰਨ ਦੱਸੋ ਨੋਟਿਸਾਂ ਦੇ ਜਵਾਬ ਦੇ ਆਧਾਰ ‘ਤੇ ਹੀ ਉਨ੍ਹਾਂ ਖ਼ਿਲਾਫ਼ ਅਗਲੀ ਸਖ਼ਤ ਕਾਰਵਾਈ ਤੈਅ ਕੀਤੀ ਜਾਵੇਗੀ। ਸਰਕਾਰ ਦੇ ਇਸ ਸਖ਼ਤ ਕਦਮ ਤੋਂ ਬਾਅਦ ਸਰਕਾਰੀ ਕਰਮਚਾਰੀਆਂ ਅਤੇ ਪ੍ਰਸ਼ਾਸਨ ਵਿਚਾਲੇ ਤਣਾਅ ਹੋਰ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Leave a Reply

Your email address will not be published. Required fields are marked *