ਜਲੰਧਰ ਦੀ ਗੱਦਿਆਂ ਵਾਲੀ ਫੈਕਟਰੀ ‘ਚ ਭਿਆਨਕ ਅੱਗ, 70% ਝੁਲਸੇ ਕਾਮੇ ਦੀ ਮੌਤ

Massive fire breaks out in mattress factory in Jalandhar, worker dies with 70% burns

ਜਲੰਧਰ ਦੇ ਬਸਤੀ ਪੀਰਦਾਦ ਰੋਡ ‘ਤੇ ਸਥਿਤ ਗੱਦਿਆਂ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਦੌਰਾਨ ਗੰਭੀਰ ਰੂਪ ਵਿੱਚ ਝੁਲਸੇ ਇੱਕ ਕਾਮੇ ਦੀ ਮੌਤ ਹੋ ਗਈ ਹੈ।
ਜਾਣਕਾਰੀ ਮੁਤਾਬਕ, ਅੱਗ ਲੱਗਣ ਸਮੇਂ ਕਾਮਾ ਵਿਸ਼ਾਲ ਸਮਾਨ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਉਹ ਤਿਲਕ ਕੇ ਅੱਗ ਵਿੱਚ ਡਿੱਗ ਪਿਆ। ਅੱਗ ਕਾਰਨ ਉਸ ਦਾ ਸਰੀਰ ਕਰੀਬ 70 ਫੀਸਦੀ ਤੱਕ ਝੁਲਸ ਗਿਆ, ਜਦਕਿ ਲੋਹੇ ਦੀ ਚੀਜ਼ ਡਿੱਗਣ ਕਾਰਨ ਉਸ ਦੇ ਸਿਰ ‘ਤੇ ਵੀ ਗੰਭੀਰ ਸੱਟ ਲੱਗੀ।

ਵਿਸ਼ਾਲ ਨੂੰ ਤੁਰੰਤ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਵਿੱਚ ਸਵੇਰੇ ਕਰੀਬ 9 ਵਜੇ ਅਚਾਨਕ ਅੱਗ ਲੱਗੀ। ਧੂੰਆਂ ਉੱਠਦਾ ਦੇਖ ਕੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਇਸ ‘ਤੇ ਕਾਬੂ ਪਾਉਣ ਲਈ ਦੋ ਘੰਟਿਆਂ ਤੋਂ ਵੱਧ ਸਮਾਂ ਲੱਗਿਆ।

ਫੈਕਟਰੀ ਵਿੱਚ ਰਸਾਇਣ ਮੌਜੂਦ ਹੋਣ ਕਾਰਨ ਅੱਗ ਹੋਰ ਭੜਕਣ ਦੀ ਗੱਲ ਵੀ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਉੱਥੇ ਹੀ, ਸਥਾਨਕ ਲੋਕਾਂ ਨੇ ਦਾਅਵਾ ਕੀਤਾ ਹੈ ਕਿ ਅੱਗ ਕਾਰਨ ਨੇੜਲੇ ਕਰੀਬ 25 ਘਰਾਂ ਵਿੱਚ ਤਰੇੜਾਂ ਆ ਗਈਆਂ ਹਨ।ਮ੍ਰਿਤਕ ਦੀ ਪਤਨੀ ਸ਼ਾਂਤੀ ਨੇ ਦੱਸਿਆ ਕਿ ਉਸ ਦਾ ਪਤੀ ਆਪਣੀ ਭੈਣ ਨਾਲ ਕੰਮ ‘ਤੇ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ਫੈਕਟਰੀ ਵਿੱਚ ਅੱਗ ਲੱਗਣ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਇਸ ਦਰਦਨਾਕ ਹਾਦਸੇ ਵਿੱਚ ਉਸ ਦੀ ਮੌਤ ਦੀ ਖ਼ਬਰ ਸਾਹਮਣੇ ਆਈ। ਇਸ ਹਾਦਸੇ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਹੈ, ਜਦਕਿ ਇਲਾਕੇ ਵਿੱਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Leave a Reply

Your email address will not be published. Required fields are marked *