ਮਾਨਸਾ ਜ਼ਿਲ੍ਹੇ ਦੇ ਬਰੇਟਾ ਕਸਬੇ ਵਿੱਚ ਸਕੂਲ ਵੈਨ ਦਾ ਵੱਡਾ ਹਾਦਸਾ ਹੋ ਗਿਆ। ਸਕੂਲ ਵੈਨ ਪਿੱਛੇ ਤੋਂ ਆ ਰਹੀ PRTC ਬੱਸ ਨਾਲ ਟਕਰਾ ਗਈ। ਹਾਦਸੇ ਵਿੱਚ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਕਰੀਬ ਅੱਧਾ ਦਰਜਨ ਬੱਚੇ ਗੰਭੀਰ ਜ਼ਖ਼ਮੀ ਹੋਏ ਹਨ।
ਜ਼ਖ਼ਮੀ ਬੱਚਿਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।PRTC ਬੱਸ ਡਰਾਈਵਰ ਮੁਤਾਬਕ ਉਹ ਮਾਨਸਾ ਤੋਂ ਜਾਖਲ ਵੱਲ ਜਾ ਰਿਹਾ ਸੀ। ਉਸ ਦੇ ਅੱਗੇ ਇੱਕ ਮੋਟਰਸਾਈਕਲ ਸਵਾਰ ਮੋਬਾਈਲ ਫੋਨ ‘ਤੇ ਗੱਲ ਕਰ ਰਿਹਾ ਸੀ।
ਮੋਟਰਸਾਈਕਲ ਸਵਾਰ ਨਾਲ ਟੱਕਰ ਤੋਂ ਬਚਣ ਲਈ ਬੱਸ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ।ਇਸੇ ਦੌਰਾਨ ਪਿੱਛੇ ਤੋਂ ਆ ਰਹੀ ਸਕੂਲ ਵੈਨ ਬੇਕਾਬੂ ਹੋ ਕੇ PRTC ਬੱਸ ਨਾਲ ਟਕਰਾ ਗਈ।ਫਿਲਹਾਲ ਜ਼ਖ਼ਮੀ ਬੱਚਿਆਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।









