ਅੰਮ੍ਰਿਤਸਰ-ਤਰਨਤਾਰਨ ਰੋਡ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਤਰਨਤਾਰਨ ਦੇ ਨੇੜੇ ਮੋਗਾ ਡਿਪੋ ਦੀ ਪੰਜਾਬ ਰੋਡਵੇਜ਼ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।ਜਾਣਕਾਰੀ ਮੁਤਾਬਕ ਬੱਸ ਦਾ ਅਚਾਨਕ ਟਾਇਰ ਫਟ ਗਿਆ, ਜਿਸ ਤੋਂ ਬਾਅਦ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇੱਕ ਟਰਾਲੇ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਨੂੰ ਕਾਫੀ ਨੁਕਸਾਨ ਪਹੁੰਚਿਆ।
ਹਾਦਸੇ ਸਮੇਂ ਬੱਸ ਵਿੱਚ ਕਾਫੀ ਗਿਣਤੀ ਵਿੱਚ ਯਾਤਰੀ ਸਵਾਰ ਸਨ। ਟੱਕਰ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਅਤੇ ਚੀਕ-ਪੁਕਾਰ ਮਚ ਗਈ। ਮੌਕੇ ’ਤੇ ਮੌਜੂਦ ਸਥਾਨਕ ਲੋਕਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ।
ਹਾਦਸੇ ਵਿੱਚ ਬੱਸ ਦੇ ਕੰਡਕਟਰ ਸਮੇਤ 3 ਲੋਕਾਂ ਨੂੰ ਗੰਭੀਰ ਸੱਟਾਂ ਲੱਗਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ।ਫਿਲਹਾਲ ਹਾਦਸੇ ਦੇ ਕਾਰਨਾਂ ਅਤੇ ਹੋਰ ਜ਼ਖਮੀਆਂ ਬਾਰੇ ਪੂਰੀ ਜਾਣਕਾਰੀ ਦੀ ਉਡੀਕ ਹੈ। ਟਾਇਰ ਫਟਣ ਕਾਰਨ ਵਾਪਰੇ ਇਸ ਹਾਦਸੇ ਨੇ ਇੱਕ ਵਾਰ ਫਿਰ ਜਨਤਕ ਵਾਹਨਾਂ ਦੀ ਸੁਰੱਖਿਆ ਅਤੇ ਸਮੇਂ-ਸਮੇਂ ’ਤੇ ਟਾਇਰਾਂ ਦੀ ਜਾਂਚ ਦੀ ਲੋੜ ਨੂੰ ਉਜਾਗਰ ਕੀਤਾ ਹੈ।









