ਲੁਧਿਆਣਾ ਕੇਂਦਰੀ ਜੇਲ੍ਹ ’ਚ ਲਗਜ਼ਰੀ ਸਹੂਲਤਾਂ ਦਾ ਦੋਸ਼! ਅਡੀਸ਼ਨਲ ਸੁਪਰਡੈਂਟ ਸਸਪੈਂਡ

Allegations of luxury amenities in Ludhiana Central Jail! Additional Superintendent suspended.

ਲੁਧਿਆਣਾ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੇਂਦਰੀ ਜੇਲ੍ਹ ਲੁਧਿਆਣਾ ਦੇ ਅਡੀਸ਼ਨਲ ਸੁਪਰਡੈਂਟ ਬਲਬੀਰ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਚਲਦਿਆਂ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 7 ਵਿੱਚ FIR ਨੰਬਰ 227 ਵੀ ਦਰਜ ਕੀਤੀ ਗਈ ਹੈ।

ਮੁੱਢਲੀ ਜਾਂਚ ਵਿੱਚ ਦੋਸ਼ ਲਗਾਇਆ ਗਿਆ ਹੈ ਕਿ GST ਮਾਮਲਿਆਂ ਵਿੱਚ ਜੇਲ੍ਹ ’ਚ ਬੰਦ 11 ਅੰਡਰਟਰਾਇਲਾਂ ਨੂੰ ਤਰਜੀਹੀ ਪਲੇਸਮੈਂਟ ਜਾਂ ਬਿਹਤਰ ਬੈਰਕਾਂ ਵਿੱਚ ਰੱਖਣ ਦੇ ਬਦਲੇ ਕਥਿਤ ਤੌਰ ’ਤੇ 2 ਲੱਖ ਤੋਂ 4 ਲੱਖ ਰੁਪਏ ਤੱਕ ਨਕਦ ਲਏ ਗਏ। ਮਾਮਲੇ ਦੀ ਸ਼ਿਕਾਇਤ ADGP ਜੇਲ੍ਹਾਂ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਤੱਕ ਪਹੁੰਚੀ ਸੀ। ਇਸ ਤੋਂ ਬਾਅਦ AIG ਹੈੱਡਕੁਆਰਟਰ ਰਾਜੇਸ਼ ਕੁਮਾਰ ਨੂੰ ਮੁੱਢਲੀ ਜਾਂਚ ਦੀ ਜ਼ਿੰਮੇਵਾਰੀ ਦਿੱਤੀ ਗਈ। ਜਾਂਚ ਰਿਪੋਰਟ ਵਿੱਚ ਦੋਸ਼ ਗੰਭੀਰ ਪਾਏ ਜਾਣ ਤੋਂ ਬਾਅਦ ਵਿਭਾਗ ਨੇ ਬਲਬੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ।

FIR ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕਾਰਵਾਈ

ਪੁਲਿਸ ਵੱਲੋਂ ਦਰਜ FIR ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 8 ਸਮੇਤ ਜੇਲ੍ਹ ਐਕਟ ਦੀ ਧਾਰਾ 52-A ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। FIR 11 ਸਤੰਬਰ ਨੂੰ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜੇਲ੍ਹ ਸੁਪਰਡੈਂਟ ਕੁਲਵੰਤ ਸਿੰਘ ਸਿੱਧੂ ਨੇ ਕਾਰਵਾਈ ਦੀ ਪੁਸ਼ਟੀ ਕਰਦਿਆਂ ਕਿਹਾ ਕਿ FIR ਤੋਂ ਬਾਅਦ ਜਾਂਚ ਦੇ ਆਧਾਰ ’ਤੇ ਮੁਅੱਤਲੀ ਦੀ ਕਾਰਵਾਈ ਕੀਤੀ ਗਈ। ਫਿਲਹਾਲ ਮਾਮਲਾ ਜਾਂਚ ਅਧੀਨ ਹੈ ਅਤੇ ਲੱਗੇ ਦੋਸ਼ਾਂ ਦਾ ਅੰਤਿਮ ਨਿਰਣਾ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਹੀ ਹੋਵੇਗਾ।

Leave a Reply

Your email address will not be published. Required fields are marked *