ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।
ਚੰਡੀਗੜ੍ਹ ਵਿੱਚ ਵੀ ਅਸਮਾਨ ਬੱਦਲਾਂ ਨਾਲ ਘਿਰਿਆ ਰਹੇਗਾ ਅਤੇ ਇੱਕ-ਦੋ ਵਾਰ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਕੱਲ੍ਹ ਤੋਂ ਪੰਜਾਬ ਵਿੱਚ ਮੌਸਮ ਜ਼ਿਆਦਾਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਪੱਛਮੀ ਹਵਾਵਾਂ ਸਰਗਰਮ ਹੋ ਰਹੀਆਂ ਹਨ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ ਵਾਧਾ, ਜਦਕਿ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਮਹਿਸੂਸ ਹੋ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਫ਼ਰੀਦਕੋਟ ਵਿੱਚ ਸਭ ਤੋਂ ਵੱਧ 35.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਮਾਨਸੂਨ ਦੀ ਵਾਪਸੀ ਦੇ ਸੰਕੇਤ ਵੀ ਮਿਲ ਰਹੇ ਹਨ। ਹਾਲਾਂਕਿ ਪੰਜਾਬ ਤੋਂ ਮਾਨਸੂਨ ਦੀ ਵਿਦਾਇਗੀ ਦੀ ਅਧਿਕਾਰਤ ਤਰੀਕ ਹਾਲੇ ਐਲਾਨੀ ਨਹੀਂ ਗਈ, ਪਰ 20 ਜਾਂ 21 ਸਤੰਬਰ ਦੇ ਆਸ-ਪਾਸ ਇਸ ਦੀ ਵਾਪਸੀ ਸ਼ੁਰੂ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।









