ਪੰਜਾਬ ‘ਚ ਅੱਜ ਤੋਂ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ, ਸਵੇਰ-ਸ਼ਾਮ ਮੌਸਮ ਰਹੇਗਾ ਠੰਡਾ

Dry weather is expected in Punjab starting today; mornings and evenings will remain cool.

ਪੰਜਾਬ ‘ਚ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਅੱਜ ਸੂਬੇ ਲਈ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਦਿਨ ਵੇਲੇ ਜ਼ਿਆਦਾਤਰ ਇਲਾਕਿਆਂ ‘ਚ ਧੁੱਪ ਖਿੜੀ ਰਹੇਗੀ ਅਤੇ ਦੁਪਹਿਰ ਸਮੇਂ ਤਾਪਮਾਨ ‘ਚ ਵਾਧਾ ਦਰਜ ਕੀਤਾ ਜਾ ਸਕਦਾ ਹੈ। ਹਾਲਾਂਕਿ, ਸਵੇਰੇ ਅਤੇ ਸ਼ਾਮ ਵੇਲੇ ਮੌਸਮ ਠੰਡਾ ਰਹੇਗਾ.

ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।

ਪੰਜਾਬ ‘ਚ ਹੁਣ ਮੌਨਸੂਨ ਦੀ ਵਾਪਸੀ ਦਾ ਪੜਾਅ ਸ਼ੁਰੂ ਹੋ ਚੁੱਕਾ ਹੈ। 19 ਸਤੰਬਰ ਤੋਂ ਪੱਛਮੀ ਰਾਜਸਥਾਨ ਤੋਂ ਮੌਨਸੂਨ ਦੀ ਵਾਪਸੀ ਸ਼ੁਰੂ ਹੋਈ ਸੀ। ਇਸ ਦੇ ਚਲਦਿਆਂ ਪੰਜਾਬ ‘ਚ ਵੀ ਮੀਂਹ ਦੀਆਂ ਗਤੀਵਿਧੀਆਂ ਘੱਟ ਹੋ ਰਹੀਆਂ ਹਨ।

ਮੌਸਮ ਵਿਭਾਗ ਮੁਤਾਬਕ 22, 23 ਅਤੇ 24 ਸਤੰਬਰ ਨੂੰ ਵੀ ਪੰਜਾਬ ‘ਚ ਮੌਸਮ ਮੁੱਖ ਤੌਰ ‘ਤੇ ਸਾਫ਼ ਰਹੇਗਾ ਅਤੇ ਧੁੱਪ ਨਿਕਲਣ ਦੀ ਸੰਭਾਵਨਾ ਹੈ। ਇਸ ਦੌਰਾਨ ਮੀਂਹ ਦੇ ਕੋਈ ਖਾਸ ਆਸਾਰ ਨਹੀਂ ਹਨ।

ਬੀਤੇ ਦਿਨ ਦਾ ਤਾਪਮਾਨ

ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ ਬੀਤੇ ਦਿਨ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਸ ਦੇ ਬਾਵਜੂਦ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਪਟਿਆਲਾ ‘ਚ 35.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Leave a Reply

Your email address will not be published. Required fields are marked *