ਅੰਮ੍ਰਿਤਸਰ ‘ਚ ASI ‘ਤੇ ਗੋਲੀ ਚਲਾਉਣ ਵਾਲਾ ਮੁਲਜ਼ਮ ਪੁਲਿਸ ਹਿਰਾਸਤ ‘ਚੋਂ ਫਰਾਰ, SHO ਮੁਅੱਤਲ

Accused who shot at ASI in Amritsar escapes police custody; SHO suspended

ਅੰਮ੍ਰਿਤਸਰ ਤੋਂ ਪੁਲਿਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ।ASI ਜਸਵੰਤ ਸਿੰਘ ‘ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ।ਮੁਲਜ਼ਮ ਦੀ ਪਛਾਣ ਝੰਜੋਟੀ ਪਿੰਡ ਦੇ ਰਹਿਣ ਵਾਲੇ ਕਰਨ ਵਜੋਂ ਹੋਈ ਹੈ। ਬੁੱਧਵਾਰ ਰਾਤ ਪੁਲਿਸ ਉਸਨੂੰ ਹਥਿਆਰ ਬਰਾਮਦ ਕਰਨ ਲਈ ਮਜੀਠਾ ਇਲਾਕੇ ਵਿੱਚ ਲੈ ਕੇ ਗਈ ਸੀ, ਜਿੱਥੋਂ ਉਹ ਫਰਾਰ ਹੋ ਗਿਆ।

ਘਟਨਾ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਦੇ SSP ਕੰਵਲਪ੍ਰੀਤ ਸਿੰਘ ਚਾਹਲ ਨੇ ਲਾਪਰਵਾਹੀ ਦੇ ਦੋਸ਼ ਹੇਠ ਰਾਜਾਸਾਂਸੀ ਥਾਣੇ ਦੇ SHO ਇੰਸਪੈਕਟਰ ਗੁਰਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।ਦੱਸਿਆ ਜਾ ਰਿਹਾ ਹੈ ਕਿ 11 ਸਤੰਬਰ ਦੀ ਰਾਤ ASI ਜਸਵੰਤ ਸਿੰਘ ਆਪਣੇ ਮੋਟਰਸਾਈਕਲ ‘ਤੇ ਜਾ ਰਹੇ ਸਨ। ਇਸ ਦੌਰਾਨ ਦੋ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕਰਕੇ ਸਿਰ ‘ਤੇ ਗੋਲੀ ਚਲਾਈ ਸੀ। ਗੋਲੀ ਪੱਗ ਨੂੰ ਚੀਰਦੀ ਹੋਈ ਸਿਰ ਨੂੰ ਛੂਹ ਕੇ ਨਿਕਲ ਗਈ ਸੀ।

ਪੁਲਿਸ ਨੇ CCTV ਫੁਟੇਜ ਦੇ ਆਧਾਰ ‘ਤੇ ਕਰਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਅਦਾਲਤ ਤੋਂ ਉਸਦਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਸੀ।ਹੁਣ ਹਥਿਆਰ ਬਰਾਮਦਗੀ ਲਈ ਲਿਜਾਂਦੇ ਸਮੇਂ ਮੁਲਜ਼ਮ ਦੇ ਫਰਾਰ ਹੋਣ ਨਾਲ ਪੁਲਿਸ ਦੀ ਕਾਰਵਾਈ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਹੋ ਗਏ ਹਨ।

Leave a Reply

Your email address will not be published. Required fields are marked *