ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ, ਪੰਜਾਬ ਦੇ 15 ਜ਼ਿਲ੍ਹਿਆਂ ’ਚ ਅੱਜ ਬਦਲੇਗਾ ਮੌਸਮ

Alert for rain and strong winds; weather to change in 15 districts of Punjab today.

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਇੱਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ।

ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਸਵੇਰ ਅਤੇ ਸ਼ਾਮ ਦੇ ਸਮੇਂ ਠੰਢ ਦਾ ਅਸਰ ਵੀ ਵਧ ਸਕਦਾ ਹੈ।ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਕੁਝ ਥਾਵਾਂ ’ਤੇ ਹਲਕਾ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।ਸ਼ੁੱਕਰਵਾਰ ਨੂੰ ਬਠਿੰਡਾ 37 ਡਿਗਰੀ ਸੈਲਸੀਅਸ ਨਾਲ ਪੰਜਾਬ ਵਿੱਚ ਸਭ ਤੋਂ ਗਰਮ ਰਿਹਾ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

ਉੱਥੇ ਹੀ ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਵਾਪਸੀ ਦਾ ਦੌਰ ਜਾਰੀ ਹੈ। ਪੱਛਮੀ ਵਿਘਨ ਦੇ ਸਰਗਰਮ ਹੋਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਹੋਰ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੀਂਹ ਤੋਂ ਬਾਅਦ ਸਵੇਰ ਅਤੇ ਸ਼ਾਮ ਦੀ ਠੰਢ ਵਧਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *