ਜੰਮੂ-ਕਸ਼ਮੀਰ ਦੇ ਉੱਤਰੀ ਕਸ਼ਮੀਰ ਵਿੱਚ ਸੋਮਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਕੁਪਵਾੜਾ ਜ਼ਿਲ੍ਹੇ ਦੇ ਕਰਨਾਹ ਇਲਾਕੇ ਦੇ ਸਿਮਾਰੀ ਵਿੱਚ ਇੱਕ ਸੂਮੋ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ।
ਜਾਣਕਾਰੀ ਮੁਤਾਬਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਵਿੱਚ ਕਸਰ ਦੀਨ ਦੇ 32 ਸਾਲਾ ਪੁੱਤਰ ਮੁਹੰਮਦ ਇਦਰੀਸ ਅਤੇ ਉਨ੍ਹਾਂ ਦੀ 9 ਮਹੀਨੇ ਦੀ ਧੀ ਹਮਜ਼ਾ ਵੀ ਸ਼ਾਮਲ ਦੱਸੀ ਜਾ ਰਹੀ ਹੈ।ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਬਿਹਤਰ ਇਲਾਜ ਲਈ ਜੀਐੱਮਸੀ ਸ੍ਰੀਨਗਰ ਭੇਜਿਆ ਗਿਆ ਹੈ। ਹਾਲਾਂਕਿ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ।
ਫਿਲਹਾਲ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਦਸੇ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਮੌਕੇ ‘ਤੇ ਤਿੰਨ ਐਂਬੂਲੈਂਸਾਂ ਤਾਇਨਾਤ ਹਨ ਅਤੇ ਬਚਾਅ ਕਾਰਜ ਜਾਰੀ ਹੈ। ਜ਼ਖ਼ਮੀਆਂ ਨੂੰ ਬਾਹਰ ਕੱਢਣ ਲਈ ਹੋਰ ਐਂਬੂਲੈਂਸਾਂ ਵੀ ਮੌਕੇ ‘ਤੇ ਭੇਜੀਆਂ ਗਈਆਂ ਹਨ।









