ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਤਰਨਤਾਰਨ ਦੇ ਸ੍ਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਜਾਰੀ ਕੀਤੀ। ਲਾਭਪਾਤਰੀਆਂ ਦੇ ਬੈਂਕ ਖਾਤਿਆਂ ਖਾਤਿਆਂ ’ਚ ਆਏ 3000-4500 ਰੁਪਏ।
ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਹਿੱਸਾ ਲਿਆ। ਦੂਜੀ ਕਿਸ਼ਤ ਜਾਰੀ ਹੋਣ ਮੌਕੇ ਮਾਵਾਂ, ਭੈਣਾਂ ਅਤੇ ਧੀਆਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ੍ਰੀ ਗੋਇੰਦਵਾਲ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਔਰਤਾਂ ਨੂੰ ਬਰਾਬਰ ਦਾ ਸਨਮਾਨ ਦੇਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਮੁਤਾਬਕ ਇਸ ਯੋਜਨਾ ਦਾ ਮਕਸਦ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੇ ਮਾਣ-ਸਨਮਾਨ ਨੂੰ ਹੋਰ ਮਜ਼ਬੂਤੀ ਦੇਣਾ ਹੈ।
ਇਹ ਯੋਜਨਾ 1 ਜੁਲਾਈ 2026 ਨੂੰ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਯੋਗ ਆਮ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦੇਣ ਦੀ ਵਿਵਸਥਾ ਹੈ।
ਪਹਿਲੀ ਕਿਸ਼ਤ ਵਜੋਂ ਤਿੰਨ ਮਹੀਨਿਆਂ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਗਈ ਸੀ। ਹੁਣ ਤਿੰਨ ਮਹੀਨਿਆਂ ਦੀ ਰਾਸ਼ੀ ਦੂਜੀ ਕਿਸ਼ਤ ਵਜੋਂ ਜਾਰੀ ਕੀਤੀ ਗਈ ।









