ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ! ਦਿੱਲੀ ਸ਼ੋਅ ਨੂੰ ਸੁਰੱਖਿਆ ਮਨਜ਼ੂਰੀ ਦੇਣ ਤੋਂ ਇਨਕਾਰ

A major blow for Diljit Dosanjh's fans! Security clearance denied for the Delhi show.

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਲੀ ਵਿੱਚ 30 ਅਕਤੂਬਰ ਨੂੰ ਹੋਣ ਵਾਲੇ ਉਨ੍ਹਾਂ ਦੇ AURA INDIA TOUR ਸ਼ੋਅ ਨੂੰ ਸੁਰੱਖਿਆ ਕਾਰਨਾਂ ਕਰਕੇ ਮਨਜ਼ੂਰੀ ਨਹੀਂ ਦਿੱਤੀ ਗਈ। ਇਸ ਕਾਰਨ ਸ਼ੋਅ ਦੇ ਆਯੋਜਨ ’ਤੇ ਸਵਾਲ ਖੜ੍ਹੇ ਹੋ ਗਏ ਹਨ।

ਦੱਖਣੀ ਦਿੱਲੀ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਦੇ ਦਫ਼ਤਰ ਵੱਲੋਂ BookMyShow ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਵਿਸ਼ੇਸ਼ ਖ਼ਤਰੇ ਨਾਲ ਜੁੜੀਆਂ ਸੂਚਨਾਵਾਂ ਅਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸੁਰੱਖਿਆ ਤੇ ਕਾਨੂੰਨ-ਵਿਵਸਥਾ ਦੀਆਂ ਜ਼ਿੰਮੇਵਾਰੀਆਂ ਨੂੰ ਧਿਆਨ ਵਿੱਚ ਰੱਖਦਿਆਂ ਸ਼ੋਅ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ। ਇਹ ਪ੍ਰੋਗਰਾਮ ਨਵੀਂ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਹੋਣਾ ਸੀ।

ਜ਼ਿਕਰਯੋਗ ਹੈ ਕਿ ਦਿਲਜੀਤ ਦੇ ਇਸ ਸ਼ੋਅ ਦੀ ਤਾਰੀਖ਼ ਪਹਿਲਾਂ ਵੀ ਬਦਲੀ ਗਈ ਸੀ। ਪਹਿਲਾਂ ਇਹ ਪ੍ਰੋਗਰਾਮ 1 ਨਵੰਬਰ ਨੂੰ ਹੋਣਾ ਸੀ, ਪਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਇਸ ਦੀ ਤਾਰੀਖ਼ ਬਦਲ ਕੇ 30 ਅਕਤੂਬਰ ਕਰ ਦਿੱਤੀ ਗਈ ਸੀ।

ਤਾਰੀਖ਼ ਬਦਲਣ ਸਮੇਂ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ ’ਤੇ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਦਿੱਲੀ ਵਿੱਚ ਜ਼ਰੂਰ ਪ੍ਰਦਰਸ਼ਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਸੀ ਕਿ ਪਹਿਲਾਂ ਖਰੀਦੀਆਂ ਗਈਆਂ ਟਿਕਟਾਂ ਨਵੀਂ ਤਾਰੀਖ਼ ਲਈ ਵੈਧ ਰਹਿਣਗੀਆਂ ਅਤੇ ਨਵੀਂ ਤਾਰੀਖ਼ ’ਤੇ ਸ਼ਾਮਲ ਨਾ ਹੋ ਸਕਣ ਵਾਲੇ ਪ੍ਰਸ਼ੰਸਕਾਂ ਨੂੰ ਰਿਫੰਡ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਹੁਣ ਸੁਰੱਖਿਆ ਮਨਜ਼ੂਰੀ ਨਾ ਮਿਲਣ ਕਾਰਨ ਉਨ੍ਹਾਂ ਪ੍ਰਸ਼ੰਸਕਾਂ ਦੀਆਂ ਉਮੀਦਾਂ ਨੂੰ ਝਟਕਾ ਲੱਗਿਆ ਹੈ, ਜੋ ਦਿਲਜੀਤ ਦਾ ਲਾਈਵ ਸ਼ੋਅ ਦੇਖਣ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਹਾਲਾਂਕਿ, ਸ਼ੋਅ ਦੀ ਅਗਲੀ ਸਥਿਤੀ ਅਤੇ ਟਿਕਟਾਂ ਦੇ ਰਿਫੰਡ ਬਾਰੇ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।

Leave a Reply

Your email address will not be published. Required fields are marked *