ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਰਿਵਾਰ ਨੇ ORISON ਹਸਪਤਾਲ ‘ਤੇ ਲਾਪਰਵਾਹੀ ਦੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਮੈਂਬਰ ਦੀ ਡੈਡ ਬਾਡੀ ਗਲਤੀ ਨਾਲ ਕਿਸੇ ਹੋਰ ਪਰਿਵਾਰ ਨੂੰ ਸੌਂਪ ਦਿੱਤੀ ਗਈ , ਜਿਸ ਤੋਂ ਬਾਅਦ ਸਸਕਾਰ ਵੀ ਕਰ ਦਿੱਤਾ ਗਿਆ।
ਪਰਿਵਾਰ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਭਰਜਾਈ ਨੂੰ ਸ਼ੁੱਕਰਵਾਰ 19 ਦਸੰਬਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸਦੀ ਮੌਤ ਦੀ ਪੁਸ਼ਟੀ ਕੀਤੀ। ਫਿਰ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਣ ਲਈ ਕਿਹਾ। ਪਰਿਵਾਰ ਦੇ ਅਨੁਸਾਰ ਮ੍ਰਿਤਕ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਜਿਸ ਕਾਰਣ ਸੋਮਵਾਰ ਉਨ੍ਹਾਂ ਨੇ ਅੰਤਿਮ ਸੰਸਕਾਰ ਕਰਨਾ ਸੀ।
ਜਦੋਂ ਪਰਿਵਾਰ ਸੋਮਵਾਰ ਸਵੇਰੇ ਲਾਸ਼ ਲੈਣ ਲਈ ਹਸਪਤਾਲ ਪਹੁੰਚਿਆ, ਤਾਂ ਲਾਸ਼ ਮੁਰਦਾਘਰ ਨਹੀਂ ਸੀ। ਪਰਿਵਾਰ ਵੱਲੋਂ ਪੁੱਛ-ਗਿੱਛ ਕਰਨ ‘ਤੇ ਹਸਪਤਾਲ ਵੱਲੋਂ ਕੋਈ ਸਪੱਸ਼ਟ ਜਵਾਬ ਨਹੀਂ ਦੇ ਦਿੱਤਾ ਗਿਆ ਹੈ। ਟਾਲ-ਮਟੋਲ ਕਰ ਰਿਹਾ ਹੈ । ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਹਸਪਤਾਲ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ। ਪੁਲਿਸ ਪ੍ਰਸ਼ਾਸਨ ਨੂੰ ਵੀ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ।