ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦੀਨਾਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਲੱਗਾ ਹੈ। ਪਾਰਟੀ ਦੇ ਦੀਨਾਨਗਰ ਤੋਂ ਸਾਬਕਾ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਕੌਂਸਲ ਦੇ ਸਾਬਕਾ ਮੈਂਬਰ ਰਵੀ ਮੋਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਰਵੀ ਮੋਹਨ ਨੇ ‘ਆਪ’ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਆਮ ਆਦਮੀ ਪਾਰਟੀ ਨੇ ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੀਨਾਨਗਰ ਵਿੱਚ ਪਾਰਟੀ ਦੇ ਵਿਸਥਾਰ ਦੀ ਗੱਲ ਕਹੀ ਹੈ।









