ਅੰਮ੍ਰਿਤਸਰ ‘ਚ ਦਿਲ ਦਹਿਲਾਉਣ ਵਾਲੀ ਵਾਰਦਾਤ! ਪੁੱਤਰ ਨੇ ਮਾਂ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ

Heartbreaking incident in Amritsar!

ਅੰਮ੍ਰਿਤਸਰ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਥਾਣਾ ਕੈਂਟੋਨਮੈਂਟ ਅਧੀਨ ਪੈਂਦੇ ਜੁਝਾਰ ਸਿੰਘ ਐਵੇਨਿਊ ਵਿੱਚ ਇਕ ਨੌਜਵਾਨ ਨੇ ਆਪਣੀ ਹੀ ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇੰਨਾ ਹੀ ਨਹੀਂ, ਮੁਲਜ਼ਮ ਨੇ ਵਾਰਦਾਤ ਤੋਂ ਪਹਿਲਾਂ ਘਰ ਵਿੱਚ ਮੌਜੂਦ ਦੋ ਕੁੱਤਿਆਂ ਨੂੰ ਵੀ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਉਸ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।

ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ 50 ਸਾਲਾ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਰੀਬ 7 ਸਾਲ ਪਹਿਲਾਂ ਯੂਕੇ ਗਿਆ ਸੀ ਅਤੇ ਉੱਥੇ ਰਹਿ ਰਿਹਾ ਸੀ। ਉਸ ਦੀ ਮਾਂ ਘਰ ਵਿੱਚ ਇਕੱਲੀ ਰਹਿੰਦੀ ਸੀ ਅਤੇ ਦੋਵੇਂ ਅਕਸਰ ਫ਼ੋਨ ‘ਤੇ ਗੱਲਬਾਤ ਕਰਦੇ ਸਨ। ਕੁਝ ਦਿਨ ਪਹਿਲਾਂ ਹੀ ਹਰਪ੍ਰੀਤ ਸਿੰਘ ਵਿਦੇਸ਼ ਤੋਂ ਵਾਪਸ ਆਇਆ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਮੁੱਢਲੀ ਜਾਂਚ ਵਿੱਚ ਜਾਇਦਾਦ ਨੂੰ ਲੈ ਕੇ ਮਾਂ-ਪੁੱਤਰ ਵਿਚਾਲੇ ਵਿਵਾਦ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਪੁਲਿਸ ਵੱਲੋਂ ਮਾਮਲੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *