ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਖਰੜ ਤੋਂ ਹਲਕਾ ਇੰਚਾਰਜ ਰਵਿੰਦਰ ਖੇੜਾ ਦੇ ਘਰ ਅਤੇ ਉਨ੍ਹਾਂ ਦੇ ਸ਼ੈਲਰ ‘ਤੇ ਛਾਪੇਮਾਰੀ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਕ, ED ਦੇ ਅਧਿਕਾਰੀ ਅਚਾਨਕ ਰਵਿੰਦਰ ਖੇੜਾ ਦੀ ਰਿਹਾਇਸ਼ ਅਤੇ ਸ਼ੈਲਰ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਵਿਅਕਤੀ ਨੂੰ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਦੱਸ ਦੇਈਏ ਕਿ ਰਵਿੰਦਰ ਖੇੜਾ ਸ਼੍ਰੋਮਣੀ ਅਕਾਲੀ ਦਲ ਦੇ ਖਰੜ ਹਲਕੇ ਤੋਂ ਪ੍ਰਮੁੱਖ ਆਗੂ ਹਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਕਰੀਬੀ ਮੰਨੇ ਜਾਂਦੇ ਹਨ।ਅਕਾਲੀ ਆਗੂ ਦੇ ਟਿਕਾਣਿਆਂ ‘ਤੇ ED ਦੀ ਇਸ ਅਚਾਨਕ ਕਾਰਵਾਈ ਤੋਂ ਬਾਅਦ ਖਰੜ ਸਮੇਤ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ, ਫਿਲਹਾਲ ਛਾਪੇਮਾਰੀ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।









