ਪੰਜਾਬ ਦੇ ਸਰਕਾਰੀ ਦਫ਼ਤਰਾਂ ‘ਚ ਲੇਟ ਆਉਣ ਵਾਲੇ ਮੁਲਾਜ਼ਮਾਂ ਦੀ ਹੁਣ ਖ਼ੈਰ ਨਹੀਂ! ਵਿੱਤ ਮੰਤਰੀ ਹਰਪਾਲ ਚੀਮਾ ਨੇ ਅਚਾਨਕ ਦਫ਼ਤਰ ਪਹੁੰਚ ਕੀਤੀ ਚੈਕਿੰਗ!

Employees who come late to government offices in Punjab are no longer in trouble!

ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਸਖ਼ਤੀ ਕੀਤੀ ਜਾ ਰਹੀ ਹੈ। ਇਸੇ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿਖੇ ਜੀ.ਐੱਸ.ਟੀ. ਅਤੇ ਆਬਕਾਰੀ ਵਿਭਾਗ ਦੇ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਨਿਰੀਖਣ ਕੀਤਾ।

ਦਫ਼ਤਰ ਪਹੁੰਚਦਿਆਂ ਹੀ ਉਨ੍ਹਾਂ ਨੇ ਕਰਮਚਾਰੀਆਂ ਦੀ ਹਾਜ਼ਰੀ ਦਾ ਰਿਕਾਰਡ ਮੰਗਿਆ ਅਤੇ ਰਜਿਸਟਰ ਦੀ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਪਤਾ ਲਗਾਇਆ ਕਿ ਕਿੰਨੇ ਕਰਮਚਾਰੀ ਸਮੇਂ ਸਿਰ ਆਪਣੀ ਡਿਊਟੀ ‘ਤੇ ਪਹੁੰਚ ਰਹੇ ਹਨ।

ਨਿਰੀਖਣ ਦੌਰਾਨ ਦੇਰੀ ਨਾਲ ਦਫ਼ਤਰ ਆਉਣ ਵਾਲੇ ਮੁਲਾਜ਼ਮਾਂ ਪ੍ਰਤੀ ਚੀਮਾ ਨੇ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਦੀ ਪਾਬੰਦੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਲਾਪਰਵਾਹੀ ਕਾਰਨ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਕਾਰ ਦਾ ਮਕਸਦ ਹੈ ਕਿ ਲੋਕਾਂ ਦੇ ਕੰਮ ਸਮੇਂ ਸਿਰ ਹੋਣ ਅਤੇ ਫਾਈਲਾਂ ਬਿਨਾਂ ਕਿਸੇ ਦੇਰੀ ਦੇ ਅੱਗੇ ਵਧਣ।

Leave a Reply

Your email address will not be published. Required fields are marked *