ਜਲੰਧਰ ਡਿਪੂ-1 ‘ਚ ਪਨਬੱਸ ਮੁਲਾਜ਼ਮਾਂ ਨੂੰ ਵੱਡੀ ਰਾਹਤ! 8 ਡਰਾਈਵਰਾਂ ਤੇ ਕੰਡਕਟਰਾਂ ਨੂੰ ਮਿਲੀ ਸਿੱਧੀ ਕੰਟਰੈਕਟ ਨਿਯੁਕਤੀ

Big relief for Punbus employees at Jalandhar Depot-1! 8 drivers and conductors receive direct contractual appointments!

ਪੰਜਾਬ ਦੇ ਟਰਾਂਸਪੋਰਟ ਵਿਭਾਗ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪਨਬੱਸ ਵਿੱਚ ਠੇਕੇਦਾਰੀ ਸਿਸਟਮ (ਆਊਟਸੋਰਸ) ਖ਼ਤਮ ਕਰਕੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਸਿੱਧੇ ਵਿਭਾਗ ਵਿੱਚ ਕੰਟਰੈਕਟ ਆਧਾਰ ‘ਤੇ ਨਿਯੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ, 23 ਨਵੰਬਰ 2026 ਨੂੰ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਪਨਬੱਸ ਜਲੰਧਰ-1 ਡਿਪੂ ਵਿੱਚ 8 ਮੁਲਾਜ਼ਮਾਂ ਨੂੰ ਸਿੱਧੇ ਤੌਰ ‘ਤੇ ਵਿਭਾਗ ਵਿੱਚ ਕੰਟਰੈਕਟ ‘ਤੇ ਨਿਯੁਕਤੀ ਪੱਤਰ ਸੌਂਪੇ ਗਏ ਹਨ।

ਇਨ੍ਹਾਂ ਵਿੱਚ ਸਰਬਜੀਤ ਸਿੰਘ, ਮਨਜਿੰਦਰ ਸਿੰਘ, ਮਨਜੋਤ ਸਿੰਘ, ਅਜੀਤ ਸਿੰਘ, ਜੋਗਿੰਦਰ ਸਿੰਘ, ਅਜੇ ਕੁਮਾਰ, ਸੁਖਦੇਵ ਸਿੰਘ ਅਤੇ ਪਵਨ ਕੁਮਾਰ ਸ਼ਾਮਲ ਹਨ। ਇਹ ਮੁਲਾਜ਼ਮ ਪਿਛਲੇ 10 ਤੋਂ 19 ਸਾਲਾਂ ਤੋਂ ਠੇਕੇਦਾਰੀ ਸਿਸਟਮ ਅਧੀਨ ਡਰਾਈਵਰਾਂ ਅਤੇ ਕੰਡਕਟਰਾਂ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।

ਨਿਯੁਕਤੀ ਪੱਤਰ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਮਨਿੰਦਰ ਪਾਲ ਸਿੰਘ ਸਮੇਤ ਵਿਭਾਗ ਦੇ ਹੋਰ ਅਧਿਕਾਰੀਆਂ ਅਤੇ ਪਨਬੱਸ ਯੂਨੀਅਨ ਦੇ ਅਹੁਦੇਦਾਰਾਂ ਵੱਲੋਂ ਸੌਂਪੇ ਗਏ।

ਇਸ ਮੌਕੇ ਸਹਾਇਕ ਕੰਟਰੋਲਰ ਅਭਿਕ ਗੁਪਤਾ, ਸੁਪਰਡੈਂਟ ਗੁਰਦੀਪ ਸਿੰਘ, ਡੀਲਿੰਗ ਅਸਿਸਟੈਂਟ ਕਰਮਜੀਤ ਸਿੰਘ, ਸਬ-ਇੰਸਪੈਕਟਰ ਬਲਜੀਤ ਸਿੰਘ, ਜਸਪਾਲ ਸਿੰਘ ਅਤੇ ਗੁਰਦੀਪ ਸਿੰਘ ਤੋਂ ਇਲਾਵਾ ਪਨਬੱਸ ਯੂਨੀਅਨ ਦੇ ਪ੍ਰਧਾਨ ਬਿਕਰਮਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਚਾਨਣ ਸਿੰਘ ਅਤੇ ਜਨਰਲ ਸਕੱਤਰ ਜਤਿੰਦਰ ਸਿੰਘ ਵੀ ਮੌਜੂਦ ਰਹੇ।

Leave a Reply

Your email address will not be published. Required fields are marked *