ਦੇਹਰਾਦੂਨ ‘ਚ ਦਰਦਨਾਕ ਸੜਕ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਬੇਕਾਬੂ ਬੋਲੇਰੋ, 2 ਸਾਲਾ ਬੱਚੀ ਸਮੇਤ 2 ਦੀ ਮੌ/ਤ

Tragic road accident in Dehradun! An out-of-control Bolero fell into a deep gorge; 2 people, including a 2-year-old girl, died.

ਉੱਤਰਾਖੰਡ ਦੇ ਦੇਹਰਾਦੂਨ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਬੇਕਾਬੂ ਬੋਲੇਰੋ ਗੱਡੀ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ 2 ਸਾਲ ਦੀ ਮਾਸੂਮ ਬੱਚੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਵਿਕਾਸਨਗਰ ਦੇ ਹਰੀਪੁਰ-ਕੋਟੀ ਮਾਰਗ ‘ਤੇ ਕੋਟੀ ਸਥਿਤ ਦਮੋਹ ਮੰਦਰ ਨੇੜੇ ਵਾਪਰਿਆ।

ਮਿਲੀ ਜਾਣਕਾਰੀ ਮੁਤਾਬਕ, ਬੋਲੇਰੋ ਗੱਡੀ (HP 01 A 8928) ਵਿੱਚ ਕੁੱਲ ਸੱਤ ਲੋਕ ਸਵਾਰ ਸਨ। ਇਹ ਸਾਰੇ ਹਿਮਾਚਲ ਪ੍ਰਦੇਸ਼ ਤੋਂ ਕੰਮ ਕਰਕੇ ਵਾਪਸ ਪਰਤ ਰਹੇ ਸਨ। ਇਸੇ ਦੌਰਾਨ ਅਚਾਨਕ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ।

ਹਾਦਸੇ ਤੋਂ ਬਾਅਦ ਗੱਡੀ ਵਿੱਚ ਸਵਾਰ ਔਰਤਾਂ ਅੰਦਰ ਹੀ ਫਸ ਗਈਆਂ। ਇਸ ਦਰਦਨਾਕ ਹਾਦਸੇ ਵਿੱਚ ਦੋ ਸਾਲਾ ਬੱਚੀ ਸੁਧਿਕਾ ਅਤੇ ਦਿਨੇਸ਼ ਦੀ ਮੌਤ ਹੋ ਗਈ।

ਉੱਥੇ ਹੀ, ਜ਼ਖ਼ਮੀਆਂ ਦੀ ਪਛਾਣ ਡਰਾਈਵਰ ਚਮਨ ਲਾਲ (45), ਡੰਬਰ (32), ਨਿਸ਼ਾ (14), ਅਭਿਲਾਸ਼ਾ (30) ਅਤੇ ਪੰਜ ਸਾਲਾ ਪ੍ਰਦੀਪ ਵਜੋਂ ਹੋਈ ਹੈ। ਹਾਦਸੇ ਵਿੱਚ ਡਰਾਈਵਰ ਦੇ ਖੱਬੇ ਮੋਢੇ ‘ਤੇ ਵੀ ਸੱਟ ਲੱਗੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਕਾਲਸੀ ਪੁਲਿਸ ਸਥਾਨਕ ਲੋਕਾਂ ਦੀ ਮਦਦ ਨਾਲ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਪੁਲਿਸ ਨੇ ਜ਼ਖ਼ਮੀਆਂ ਨੂੰ ਖੱਡ ਵਿੱਚੋਂ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ।

Leave a Reply

Your email address will not be published. Required fields are marked *