ਅੰਮ੍ਰਿਤਸਰ ਦੇ ਰਣਜੀਤ ਐਵਿਨਿਊ ਸਥਿਤ ਇੱਕ ਜਿੰਮ ਤੋਂ ਇੱਕ ਵਿਅਕਤੀ ਤੇ ਉਸਦੀ ਮੰਗੇਤਰ ਦੀ ਵੀਡੀਉ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿੱਥੇ ਉਹ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਇੱਕ ਦੂਜੇ ਦੇ ਵਾਲ ਖਿੱਚਦੇ ਨਜ਼ਰ ਆਏ। ਜਿੰਮ ਅੰਦਰ ਮੌਜੂਦ ਲੋਕ ਵਿਚ-ਬਚਾਅ ਕਰਨ ਦੀ ਕੋਸ਼ਿਸ਼ ਕਰਦੇ ਹਨ।
ਜਾਣਕਾਰੀ ਅਨੁਸਾਰ ਇਹ ਵਿਵਾਦ ਜਿਮ ਚਲਾਉਣ ਅਤੇ ਹਿੱਸੇਦਾਰੀ ਨੂੰ ਲੈ ਕੇ ਹੋਇਆ। ਪੀੜਤ ਨੌਜਵਾਨ ਜਿਸਦਾ ਨਾਮ ਅਮਨ ਦੱਸਿਆ ਗਿਆ ਹੈ, ਦੇ ਅਨੁਸਾਰ ਮਾਰਪੀਟ ਦੌਰਾਨ ਉਸਦੀ ਪੱਗ ਲਾਹੀ ਗਈ ਅਤੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਘਟਨਾ ਇੰਨੀ ਗੰਭੀਰ ਸੀ ਕਿ ਜਿੰਮ ਅੰਦਰ ਮੌਜੂਦ ਹੋਰ ਲੋਕ ਵੀ ਘਬਰਾ ਗਏ। ਦੱਸਿਆ ਜਾ ਰਿਹਾ ਹੈ ਕਿ ਅਮਨ ਅੰਤਰਰਾਸ਼ਟਰੀ ਬਾਡੀ ਬਿਲਡਿੰਗ ਖਿਡਾਰੀ ਹੈ।
ਸੀਸੀਟੀਵੀ ਫੁਟੇਜ ਵਿੱਚ ਇਹ ਪੂਰੀ ਘਟਨਾ ਕੈਦ ਹੋ ਗਈ। ਫੁਟੇਜ ਵਿੱਚ ਵੇਖਿਆ ਜਾ ਸਕਦਾ ਹੈ ਕਿ ਦੋਵੇਂ ਧਿਰਾਂ ਝਗੜੇ ਕਰ ਰਹੇ ਹਨ ਅਤੇ ਮਾਰਪੀਟ ਦੌਰਾਨ ਕਾਫ਼ੀ ਹੰਗਾਮਾ ਹੋਇਆ। ਪੁਲਿਸ ਨੇ ਇਹ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵੇਂ ਧਿਰਾਂ ਤੋਂ ਬਿਆਨ ਲਏ ਜਾ ਰਹੇ ਹਨ ਅਤੇ ਜਲਦੀ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀਆਂ ਹਿੰਸਕ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਸੁਰੱਖਿਆ ਉਪਾਇਆਂ ਨੂੰ ਹੋਰ ਸਖ਼ਤ ਕੀਤਾ ਜਾਵੇਗਾ।