ਖਬਰਿਸਤਾਨ ਨੈੱਟਵਰਕ– ਲੁਧਿਆਣਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਕਿ ਇਕ ਨੌਜਵਾਨ ਨੇ ਇਕ ਹੋਟਲ ਵਿਚ ਖੁਦ ਨੂੰ ਗੋਲੀ ਮਾਰ ਕੇ ਜੀਵਨਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਬੀਤੀ ਰਾਤ ਸਥਾਨਕ ਸ਼ਹਿਰ ਦੇ ਬਰਨਾਲਾ ਚੌਂਕ ਨਜ਼ਦੀਕ ਸਥਿਤ ਇਕ ਹੋਟਲ ਦੇ ਕਮਰੇ ਵਿਚ ਇਕ ਨੌਜਵਾਨ ਵਲੋਂ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਗਈ।
ਮ੍ਰਿਤਕ ਨੌਜਵਾਨ ਦੀ ਪਛਾਣ
ਰਿਪੋਰਟ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵੀਰ ਸਿੰਘ (30) ਪੁੱਤਰ ਜਗਰੂਪ ਸਿੰਘ ਵਾਸੀ ਜਲਾਲਦੀਵਾਲ ਵਜੋਂ ਹੋਈ ਹੈ, ਜਦਕਿ ਇਸ ਮਾਮਲੇ ਵਿਚ ਪੁਲਿਸ ਹਰ ਇਕ ਪਹਿਲੂ ’ਤੇ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਕਿਹਾ ਜਾ ਰਿਹਾ ਕਿ ਨੌਜਵਾਨ ਦਾ ਕੁਝ ਹੀ ਦਿਨਾਂ ਵਿਚ 16 ਜਨਵਰੀ ਨੂੰ ਵਿਆਹ ਹੋਣ ਵਾਲਾ ਸੀ। ਖੁਦਕੁਸ਼ੀ ਪਿੱਛੇ ਕੀ ਕਾਰਣ ਰਹੇ ਇਹ ਸਪੱਸ਼ਟ ਨਹੀਂ ਹੋ ਸਕਿਆ। ਪੁਲਸ ਜਾਂਚ ਵਿਚ ਜੁਟੀ ਹੋਈ ਹੈ।
ਲਾਇਸੈਂਸੀ ਪਿਸਤੌਲ ਨਾਲ ਮਾਰੀ ਗੋਲੀ
30 ਸਾਲਾ ਨੌਜਵਾਨ ਨੇ ਇਕ ਨਿੱਜੀ ਹੋਟਲ ਵਿਚ ਆਪਣੀ ਲਾਇਸੈਂਸੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ। ਇਸ ਘਟਨਾ ਤੋਂ ਬਾਅਦ ਹੋਟਲ ਵਿਚ ਹੜਕੰਪ ਮਚ ਗਿਆ। ਇਸ ਮਾਮਲੇ ਨੂੰ ਲੈ ਕੇ ਪੁਲਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।