ਸੂਫ਼ੀ ਗਾਇਕੀ ਰਾਹੀਂ ਦੁਨੀਆ ਭਰ ਵਿੱਚ ਨਾਮ ਕਮਾਉਣ ਵਾਲੀਆਂ ‘ਨੂਰਾਂ ਸਿਸਟਰਜ਼’ ਦੇ ਪਰਿਵਾਰ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਦੇ ਦਿਓਰ ਅਫ਼ਜ਼ਲ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸੰਗੀਤ ਜਗਤ ਅਤੇ ਨੂਰਾਂ ਪਰਿਵਾਰ ਦੇ ਪ੍ਰਸ਼ੰਸਕਾਂ ਵਿੱਚ ਸੋਗ ਹੈ।
ਪਰਿਵਾਰ ‘ਚ ਮਾਤਮ ਦਾ ਮਾਹੌਲ
ਜਾਣਕਾਰੀ ਅਨੁਸਾਰ, ਅਫ਼ਜ਼ਲ ਦੇ ਅਚਾਨਕ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸੁਲਤਾਨਾ ਨੂਰਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਇਹ ਘੜੀ ਬਹੁਤ ਮੁਸ਼ਕਲ ਭਰੀ ਹੈ। ਉਨ੍ਹਾਂ ਦੇ ਦਿਓਰ ਦੀ ਬੇਵਕਤੀ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ।