ਅੰਮ੍ਰਿਤਸਰ ਦੇ ਰਾਮਦਾਸ ਦੇ ਨਿਵਾਸੀ ਨਾਇਬ ਸੂਬੇਦਾਰ ਪ੍ਰਗਟ ਸਿੰਘ (31) ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋ ਗਏ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਰੀਰ ਅੱਜ ਹਵਾਈ ਜਹਾਜ਼ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਰਾਜਾਸਾਂਸੀ ਲਿਆਂਦੀ ਜਾਵੇਗੀ । ਉੱਥੋਂ ਫਿਰ ਪਿੰਡ ਰਾਮਦਾਸ ਲੈ ਜਾਇਆ ਜਾਵੇਗਾ ਜਿੱਥੇ ਲੋਕ ਅੰਤਿਮ ਦਰਸ਼ਨ ਕਰ ਸਕਣਗੇ। ਪ੍ਰਗਟ ਸਿੰਘ ਦਾ ਅੰਤਿਮ ਸੰਸਕਾਰ ਕੱਲ੍ਹ ਪੂਰੇ ਸੈਨਿਕ ਸਨਮਾਨ ਨਾਲ ਕੀਤਾ ਜਾਵੇਗਾ।
ਪ੍ਰਗਟ ਸਿੰਘ 23 ਦਸੰਬਰ 2015 ਤੋਂ ਭਾਰਤੀ ਫੌਜ ਵਿੱਚ ਸੇਵਾ ਕਰ ਰਹੇ ਸਨ। ਉਹ ਲਗਭਗ 9 ਸਾਲਾਂ ਤੋਂ ਮੁਸ਼ਕਿਲ ਖੇਤਰਾਂ ਵਿੱਚ ਤਾਇਨਾਤ ਰਹਿ ਕੇ ਦੇਸ਼ ਦੀ ਰੱਖਿਆ ਕਰ ਰਹੇ ਸਨ। ਉਹ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ 19 ਨੈਸ਼ਨਲ ਰਾਈਫਲਜ਼ ਯੂਨਿਟ ਵਿੱਚ ਸੇਵਾ ਦੇ ਰਹੇ ਸਨ। ਸ਼ਹੀਦ ਹੋਣ ਦੀ ਖ਼ਬਰ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।
ਪ੍ਰਗਟ ਸਿੰਘ ਆਪਣੇ ਪਿੱਛੇ ਪਤਨੀ, ਦੋ ਛੋਟੇ ਬੱਚੇ ਅਤੇ ਵੱਡੇ ਮਾਪੇ ਛੱਡ ਗਏ ਹਨ।ਪਿੰਡ ਵਿੱਚ ਮਾਤਮ ਦਾ ਮਾਹੌਲ ਹੈ ਅਤੇ ਲੋਕਾਂ ਨੇ ਸ਼ਹੀਦ ਦੇ ਬਲਿਦਾਨ ਨੂੰ ਸਲਾਮ ਕੀਤਾ। ਸਿਆਸੀ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੇ ਵੀ ਉਨ੍ਹਾਂ ਦੀ ਸ਼ਹਾਦਤ ‘ਤੇ ਗਹਿਰਾ ਸੋਗ ਪ੍ਰਗਟ ਕੀਤਾ ਹੈ।