ਪੰਜਾਬ ‘ਚ ਬਸੰਤ ਪੰਚਮੀ ਦਾ ਤਿਉਹਾਰ ਨੇੜੇ ਆਉਂਦੇ ਹੀ ਤਰਨਤਾਰਨ ਦੇ ਡੀਸੀ ਵੱਲੋਂ ਸਖਤ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਵਿਕਰੀ ਅਤੇ ਇਸ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ । ਇਸ ਦੇ ਨਾਲ ਹੀ ਜਨਤਾ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।
ਡੀ.ਸੀ. ਰਾਹੁਲ ਨੇ ਵਿਸ਼ੇਸ਼ ਤੌਰ ‘ਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਪਤੰਗਬਾਜ਼ੀ ਲਈ ਸਿਰਫ਼ ਸੂਤੀ ਧਾਗੇ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ। ਪ੍ਰਸ਼ਾਸਨ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਛਾਪੇਮਾਰੀ ਜ਼ਿਲ੍ਹਾ ਪ੍ਰਸ਼ਾਸਨ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।
ਦੋਸ਼ੀਆਂ ਨੂੰ 1 ਲੱਖ ਦਾ ਜ਼ੁਰਮਾਨਾ ਅਤੇ ਜੇਲ੍ਹ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਚਾਈਨਾ ਡੋਰ ਵੇਚਣਾ ਜਾਂ ਵਰਤਣਾ ਹੁਣ ਮਹਿੰਗਾ ਪੈ ਸਕਦਾ ਹੈ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਧਾਰਾ 188 ਅਤੇ ਵਾਤਾਵਰਣ ਸੁਰੱਖਿਆ ਐਕਟ ਦੀ ਧਾਰਾ 15 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਇਸ ਤਹਿਤ ਦੋਸ਼ੀ ਨੂੰ 5 ਸਾਲ ਤੱਕ ਦੀ ਜੇਲ੍ਹ ਅਤੇ 1 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ।
ਡੀ.ਸੀ. ਰਾਹੁਲ ਨੇ ਦੱਸਿਆ ਕਿ ਨਾਜਾਇਜ਼ ਡੋਰ ਦੀ ਵਿਕਰੀ ਰੋਕਣ ਲਈ ਪ੍ਰਸ਼ਾਸਨ ਦੀਆਂ ਵਿਸ਼ੇਸ਼ ਟੀਮਾਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਵਪਾਰੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਇਸ ਜਾਨਲੇਵਾ ਧੰਦੇ ਨੂੰ ਤੁਰੰਤ ਬੰਦ ਕਰ ਦੇਣ, ਨਹੀਂ ਤਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।