ਜਲੰਧਰ ਦੇ ਮੇਅਰ ਵਿਨੀਤ ਧੀਰ ਦੇ ਘਰ ਉਨ੍ਹਾਂ ਦੇ ਪਿਤਾ ਵਿਨੋਦ ਧੀਰ ਦੇ ਦੇਹਾਂਤ ‘ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਰਵਜੋਤ ਸਿੰਘ ਦੁੱਖ ਪ੍ਰਗਟ ਕਰਨ ਲਈ ਪਹੁੰਚੇ। ਮੰਤਰੀ ਰਵਜੋਤ ਸਿੰਘ ਪਰਿਵਾਰ ਨਾਲ ਮਿਲੇ, ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਇਸ ਮੁਸ਼ਕਲ ਸਮੇਂ ਦੌਰਾਨ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ। ਵਿਨੋਦ ਧੀਰ ਦੀ ਮੌਤ ਨਾਲ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ, ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਸ਼ਖਸੀਅਤਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੀਆਂ ਹਨ।
