ਖਬਰਿਸਤਾਨ ਨੈੱਟਵਰਕ- ਉੱਤਰ ਭਾਰਤ ਵਿੱਚ ਇਸ ਸਮੇਂ ਠੰਢ ਦੀ ਲਪੇਟ ਵਿਚ ਹੈ ਤੇ ਧੁੰਦ ਕਾਰਣ ਲੋਕਾਂ ਨੂੰ ਆਵਾਜਾਈ ਵਿਚ ਵੀ ਮੁਸ਼ਕਲ ਆ ਰਹੀ ਹੈ। ਤਾਪਮਾਨ ਦਿਨੋ-ਦਿਨ ਡਿੱਗ ਰਿਹਾ ਹੈ। ਠੰਢ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਦਿੱਲੀ-ਐਨਸੀਆਰ ਦੇ ਗੌਤਮ ਬੁੱਧ ਨਗਰ ਪ੍ਰਸ਼ਾਸਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਛੁੱਟੀਆਂ ਦਾ ਐਲਾਨ ਕੀਤਾ ਹੈ।
ਠੰਢ ਨੂੰ ਦੇਖਦੇ ਹੋਏ, ਪ੍ਰਸ਼ਾਸਨ ਨੇ 8ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ 10 ਜਨਵਰੀ ਤੱਕ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਸਾਰੇ ਬੋਰਡਾਂ ਦੇ ਸਕੂਲਾਂ ‘ਤੇ ਲਾਗੂ ਹੁੰਦਾ ਹੈ। ਸਿੱਖਿਆ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਨੋਇਡਾ ਤੋਂ ਇਲਾਵਾ, ਗਾਜ਼ੀਆਬਾਦ ਵਿੱਚ ਵੀ ਠੰਢ ਕਾਰਨ ਸਕੂਲ ਬੰਦ ਕਰ ਦਿੱਤੇ ਗਏ ਹਨ। ਹੁਕਮ ਅਨੁਸਾਰ, ਬੱਚਿਆਂ ਦੀ ਸੁਰੱਖਿਆ ਅਤੇ ਸਿਹਤ ਪ੍ਰਭਾਵਿਤ ਨਾ ਹੋਣ ਨੂੰ ਯਕੀਨੀ ਬਣਾਉਣ ਲਈ 8ਵੀਂ ਜਮਾਤ ਤੱਕ ਦੇ ਸਾਰੇ ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ। ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਬੱਚਿਆਂ ਨੂੰ ਠੰਢ ਤੋਂ ਬਚਾਉਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ।