ਖਬਰਿਸਤਾਨ ਨੈੱਟਵਰਕ- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇਕ ਵੱਡਾ ਸਿਆਸੀ ਝਟਕਾ ਲੱਗਾ ਹੈ। ਪਾਰਟੀ ਦੇ ਹਲਕਾ ਇੰਚਾਰਜ ਅਤੇ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਹਰਮਿੰਦਰ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਹਰਮਿੰਦਰ ਸਿੰਘ ਸੰਧੂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਿੱਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਆਪਣੀ ਪੋਸਟ ਵਿੱਚ ਸਪੱਸ਼ਟ ਕੀਤਾ ਕਿ ਉਹ ਹੁਣ ਆਮ ਆਦਮੀ ਪਾਰਟੀ ਦੇ ਮੈਂਬਰ ਨਹੀਂ ਰਹਿਣਗੇ।
ਜ਼ਿਕਰਯੋਗ ਹੈ ਕਿ ਹਰਮਿੰਦਰ ਸਿੰਘ ਸੰਧੂ ਨੇ ਚੱਬੇਵਾਲ ਹਲਕੇ ਤੋਂ ਵਿਧਾਨ ਸਭਾ ਚੋਣ ਲੜੀ ਸੀ, ਹਾਲਾਂਕਿ ਉਹ ਡਾ. ਰਾਜ ਕੁਮਾਰ ਤੋਂ ਹਾਰ ਗਏ ਸਨ। ਰਾਜਨੀਤਿਕ ਹਲਕਿਆਂ ਵਿੱਚ ਚਰਚਾ ਹੈ ਕਿ ਸੰਧੂ ਭਵਿੱਖ ਵਿੱਚ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।