ਫਿਰੋਜ਼ਪੁਰ ਦੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸੈਸ਼ਨ ਜੱਜ ਦੇ ਸਰਕਾਰੀ ਦਫ਼ਤਰ (ਐਮਐਸਆਈਐਲ) ਦੇ ਨੰਬਰ ‘ਤੇ ਮੈਸੇਜ ਭੇਜ ਕੇ ਦਿੱਤੀ ਗਈ। ਸੁਰੱਖਿਆ ਦੇ ਮੱਦੇਨਜ਼ਰ ਅਦਾਲਤ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਹਾਲਾਂਕਿ, ਸਾਵਧਾਨੀ ਦੇ ਤੌਰ ‘ਤੇ, ਪਾਰਕਿੰਗ ਵਾਲੀ ਥਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਮੌਕੇ ‘ਤੇ ਪੁਲਿਸ ਤਾਇਨਾਤ ਹੈ। ਕਈ ਪੁਲਿਸ ਟੀਮਾਂ ਅਦਾਲਤ ਕੰਪਲੈਕਸ ਦੀ ਜਾਂਚ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਕਈ ਵਾਰ ਸਕੂਲਾਂ ਤੇ ਅਦਾਲਤਾਂ ਨੂੰ ਧਮਕੀ ਮਿਲ ਚੁੱਕੀ ਹੈ। ਜਿਸ ਕਾਰਣ ਸੂਬੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।