ਆਮ ਆਦਮੀ ਪਾਰਟੀ ਨੇ ਪਾਰਟੀ ਦੇ 3 ਆਗੂਆਂ ਨੂੰ ਸਸਪੈਂਡ ਕਰ ਦਿੱਤਾ ਹੈ, ਜਿਸ ਕਾਰਣ ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਪਾਰਟੀ ਨੇ ਕਾਰਵਾਈ ਕਰਦੇ ਹੋਏ ਲੌਂਗੋਵਾਲ ਨਗਰ ਕੌਂਸਲ ਦੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਮਲ ਬਰਾੜ ਅਤੇ ਕਰਮ ਸਿੰਘ ਬਰਾੜ ਨੂੰ ਵੀ ਤੁਰੰਤ ਪ੍ਰਭਾਵ ਨਾਲ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ।
