ਖਬਰਿਸਤਾਨ ਨੈੱਟਵਰਕ- ਬਰਨਾਲਾ ਵਿਚ ਅੱਜ ਸਵੇਰੇ ਪੁਲਸ ਨੇ ਬਦਮਾਸ਼ਾਂ ਦਾ ਇਨਕਾਊਂਟਰ ਕਰ ਦਿੱਤਾ, ਜਿਸ ਤੋਂ ਬਾਅਦ ਦੋ ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਕਾਰਵਾਈ ਜ਼ਿਲ੍ਹਾ ਪੁਲਸ ਮੁਖੀ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠ ਕੀਤੀ ਗਈ।
ਪੁਲਸ ਨੂੰ ਲੰਬੇ ਸਮੇਂ ਤੋਂ ਦੋਵੇਂ ਮੁਲਜ਼ਮਾਂ ਦੀ ਭਾਲ ਸੀ। ਅੱਜ ਸਵੇਰੇ ਜਦੋਂ ਪੁਲਸ ਨੇ ਸ਼ੱਕੀ ਥਾਂ ’ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਜਦੋਂ ਬਦਮਾਸ਼ਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨਾਂ ਨੇ ਫਾਇਰਿੰਗ ਕਰ ਦਿੱਤੀ। ਪੁਲਸ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਇਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ। ਇਸ ਤੋਂ ਬਾਅਦ ਦੋਵਾਂ ਨੂੰ ਕਾਬੂ ਕਰ ਲਿਆ ਗਿਆ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗੋਲੀਬਾਰੀ ਦੀ ਇਹ ਘਟਨਾ ਇਲਾਕੇ ਵਿੱਚ ਸਰਗਰਮ ਦੋ ਅਪਰਾਧਿਕ ਧਿਰਾਂ ਦੀ ਆਪਸੀ ਰੰਜਿਸ਼ ਦਾ ਨਤੀਜਾ ਸੀ। ਦੋਵੇਂ ਪੱਖ ਆਪਣੇ ਪ੍ਰਭਾਵ ਨੂੰ ਕਾਇਮ ਰੱਖਣ ਲਈ ਹਿੰਸਕ ਰਸਤਾ ਅਪਣਾ ਰਹੇ ਸਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਸੀ।
ਐੱਸਐੱਸਪੀ ਮੁਹੰਮਦ ਸਰਫਰਾਜ਼ ਆਲਮ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਤੱਤ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਸੰਬੰਧਿਤ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾ ਚੁੱਕਾ ਹੈ ਅਤੇ ਹੋਰ ਸੰਭਾਵਿਤ ਸ਼ਮੂਲੀਅਤਾਂ ਦੀ ਜਾਂਚ ਜਾਰੀ ਹੈ।
ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਅਸਲੇ ਅਤੇ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫਾਰਮ ਨੇ ਦੱਸਿਆ ਕਿ 11 ਜਨਵਰੀ ਦੀ ਰਾਤ ਨੂੰ ਬਰਨਾਲਾ ਜ਼ਿਲ੍ਹੇ ਵਿਚ, ਦੋ ਗਰੁੱਪ ਜਿਨ੍ਹਾਂ ’ਚ ਆਪਸੀ ਤਕਰਾਰਬਾਜ਼ੀ ਚੱਲ ਰਹੀ ਸੀ, ਵਿਚਾਲੇ ਗੋਲੀਬਾਰੀ ਹੋਈ ਤੇ ਇਕ ਗਰੁੱਪ ਵਲੋਂ ਦੂਜੇ ਗਰੁੱਪ ਦੇ ਘਰ ਹਮਲਾ ਕੀਤਾ ਸੀ, ਜਿਸ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋਏ ਸਨ। ਉਨ੍ਹਾਂ ਦੱਸਿਆ ਕਿ ਅਕਰਮ ਆਕੂ ਨਾਂਅ ਦੇ ਵਿਅਕਤੀ ’ਤੇ ਪਹਿਲਾਂ ਵੀ ਕਈ ਪਰਚੇ ਦਰਜ ਹਨ।