ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਵਿਭਾਗ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਸ ਫੈਸਲਾ ਲਿਆ ਹੈ। ਸੂਬੇ ਦੇ ਸਾਰੇ ਸਕੂਲ ਹੁਣ ਸਵੇਰੇ 10 ਵਜੇ ਖੁੱਲ੍ਹਣਗੇ।
ਇਹ ਹੁਕਮ 16 ਜਨਵਰੀ 2026 ਤੋਂ 21 ਜਨਵਰੀ 2026 ਤੱਕ ਲਾਗੂ ਰਹਿਣਗੇ । ਪ੍ਰਾਇਮਰੀ ਸਕੂਲ ਸਵੇਰੇ 10:00 ਵਜੇ ਤੋਂ ਦੁਪਹਿਰ 03:00 ਵਜੇ ਤੱਕ , ਜਦਕਿ ਮਿਡਲ /ਹਾਈ/ਸੀਨੀਅਰ ਸੈਕੰਡਰੀ ਸਕੂਲਸਵੇਰੇ 10:00 ਵਜੇ ਤੋਂ ਦੁਪਹਿਰ 03:20 ਵਜੇ ਤੱਕਮੁੱਖ ਨੁਕਤੇ:ਇਹ ਫੈਸਲਾ ਰਾਜ ਵਿੱਚ ਵਧ ਰਹੀ ਧੁੰਦ ਅਤੇ ਖ਼ਰਾਬ ਮੌਸਮ ਕਾਰਨ ਲਿਆ ਗਿਆ ਹੈ।
ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਬੱਚਿਆਂ ਦੀ ਸਿਹਤ ਅਤੇ ਸੜਕੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਵੇਰ ਦੇ ਸਮੇਂ ਵਿੱਚ ਦੇਰੀ ਕੀਤੀ ਗਈ ਹੈ ਤਾਂ ਜੋ ਸੰਘਣੀ ਧੁੰਦ ਕਾਰਨ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ।



