View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਜਲੰਧਰ–ਅੰਮ੍ਰਿਤਸਰ ਹਾਈਵੇ ‘ਤੇ ਸਵੇਰੇ ਉਸ ਸਮੇਂ ਹੜ੍ਹਕੜ ਮਚ ਗਈ, ਜਦੋਂ ਚੌਗਿਟੀ ਬਾਈਪਾਸ ਸਥਿਤ ਅਕਸ਼ਰਧਾਮ ਮੰਦਰ ਦੇ ਬਾਹਰ ਇੱਕ ਕਾਰ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਦੇਖਣ ਦੇ ਨਾਲ ਹੀ ਅੱਗ ਨੇ ਭਿਆਨਕ ਰੂਪ ਲੈ ਲਿਆ । ਕਾਰ ਵਿੱਚ ਸਵਾਰ ਵਿਅਕਤੀ ਨੇ ਸਮੇਂ ‘ਤੇ ਬਾਹਰ ਆ ਕੇ ਆਪਣੀ ਜਾਨ ਬਚਾਈ ਅਤੇ ਤੁਰੰਤ ਦਮਕਲ ਵਿਭਾਗ ਨੂੰ ਸੂਚਨਾ ਦਿੱਤੀ।

ਸੂਚਨਾ ਮਿਲਦੇ ਹੀ ਦਮਕਲ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚੀ। ਫਾਇਰ ਅਧਿਕਾਰੀ ਵਿਸ਼ਾਲ ਨੇ ਦੱਸਿਆ ਕਿ ਕਾਰ ਵਿੱਚ ਅੱਗ ਕਾਫੀ ਤੇਜ਼ੀ ਨਾਲ ਫੈਲ ਚੁੱਕੀ ਸੀ, ਜਿਸ ‘ਤੇ ਕਾਬੂ ਪਾਉਣ ਲਈ ਦਮਕਲ ਵਿਭਾਗ ਦੀਆਂ ਦੋ ਗੱਡੀਆਂ ਦੀ ਮਦਦ ਲੈਣੀ ਪਈ। ਕਈ ਮਿਹਨਤ ਦੇ ਬਾਅਦ ਅੱਗ ਬੁਝਾਈ ਗਈ, ਪਰ ਤਦ ਤੱਕ ਕਾਰ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਚੁਕੀ ਸੀ। ਬਾਅਦ ਵਿੱਚ ਕ੍ਰੇਨ ਦੀ ਮਦਦ ਨਾਲ ਜਲੀ ਹੋਈ ਕਾਰ ਨੂੰ ਸੜਕ ਤੋਂ ਹਟਾ ਕੇ ਸਾਈਡ ‘ਤੇ ਕੀਤਾ ਗਿਆ।

ਕਾਰ ਡਰਾਈਵਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਹ ਲੰਮਾ ਪਿੰਡ ਚੌਕ ਵੱਲੋਂ ਆ ਰਿਹਾ ਸੀ। ਜਿਵੇਂ ਹੀ ਉਹ ਅਕਸ਼ਰਧਾਮ ਮੰਦਰ ਦੇ ਨੇੜੇ ਪਹੁੰਚਿਆ, ਅਚਾਨਕ ਕਾਰ ਦੇ ਬੋਨਟ ਤੋਂ ਧੂੰਆਂ ਨਿਕਲਣ ਲੱਗਾ। ਉਸਨੇ ਤੁਰੰਤ ਕਾਰ ਰੋਕੀ ਅਤੇ ਬੋਨਟ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਪਰ ਬੋਨਟ ਨਹੀਂ ਖੁਲਿਆ। ਇਸ ਦੌਰਾਨ ਕਾਰ ਵਿੱਚ ਅੱਗ ਲੱਗ ਗਈ।

ਅੱਗ ਦੇਖ ਕੇ ਨੇੜਲੀ ਫੈਕਟਰੀ ਤੋਂ ਦੋ ਮੁੰਡੇ ਮਦਦ ਲਈ ਆਏ ਅਤੇ ਸਿਲੰਡਰ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਤੇਜ਼ੀ ਨਾਲ ਫੈਲ ਗਈ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਕਾਰ ਡਰਾਈਵਰ ਪੂਰੀ ਤਰ੍ਹਾਂ ਸੁਰੱਖਿਅਤ ਹੈ। ਸ਼ੁਰੂਆਤੀ ਜਾਂਚ ਮੁਤਾਬਕ, ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਦੇ ਐਲਾਂਤੇ ਮਾਲ ਦੇ ਫੂਡ ਕੋਰਟ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਬੇਅਦਬੀ ਨੂੰ ਲੈ ਕੇ ਹੁਣ ਸਖ਼ਤ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤਹਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੀ ਸੰਜੇ ਕਲੋਨੀ ਵਿੱਚ ਨਸ਼ਿਆਂ ਦੇ ਖ਼ਿਲਾਫ਼

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ