ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਬਾਲੀਵੁੱਡ ਗਾਇਕ ਬੀ ਪ੍ਰਾਕ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਮਿਲੀ ਹੈ। ਇਹ ਧਮਕੀ ਪੰਜਾਬੀ ਗਾਇਕ ਦਿਲਨੂਰ ਨੂੰ ਭੇਜੀ ਗਈ ਹੈ, ਜਿਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਇਸ ਤੋਂ ਬਾਅਦ ਗਾਇਕ ਨੇ ਮੋਹਾਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।
6 ਜਨਵਰੀ ਨੂੰ ਭੇਜੀ ਗਈ ਆਡੀਓ ਰਿਕਾਰਡਿੰਗ
ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਦਿਲਨੂਰ ਨੂੰ 6 ਜਨਵਰੀ ਦੀ ਦੁਪਹਿਰ ਨੂੰ ਇੱਕ ਆਡੀਓ ਰਿਕਾਰਡਿੰਗ ਭੇਜੀ ਗਈ ਸੀ। ਇਸ ਤੋਂ ਪਹਿਲਾਂ 5 ਜਨਵਰੀ ਨੂੰ ਗਾਇਕ ਦਿਲਨੂਰ ਨੂੰ ਦੋ ਵਾਰ ਫੋਨ ਵੀ ਆਇਆ ਸੀ, ਪਰ ਦਿਲਨੂਰ ਨੇ ਕਾਲ ਰਿਸੀਵ ਨਹੀਂ ਕੀਤੀ। 6 ਜਨਵਰੀ ਨੂੰ ਵੀ ਵਿਦੇਸ਼ੀ ਨੰਬਰ ਤੋਂ ਫੋਨ ਕੀਤਾ ਗਿਆ ਸੀ।
ਬੀ ਪ੍ਰਾਕ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ
ਦਿਲਨੂਰ ਨੇ ਮੋਹਾਲੀ ਪੁਲਿਸ ਨੂੰ ਦੱਸਿਆ ਕਿ ਕਾਲ ਕਰਨ ਵਾਲੇ ਨੇ ਖੁਦ ਨੂੰ ਆਰਜੂ ਬਿਸ਼ਨੋਈ ਦੱਸਿਆ। ਉਸਨੇ ਕਿਹਾ ਕਿ ਉਹ ਆਪਣੇ ਦੋਸਤ, ਬਾਲੀਵੁੱਡ ਅਤੇ ਪੰਜਾਬੀ ਗਾਇਕ ਬੀ ਪ੍ਰਾਕ ਲਈ 10 ਕਰੋੜ ਰੁਪਏ ਦੀ ਫਿਰੌਤੀ ਦਾ ਸੰਦੇਸ਼ ਦੇਵੇ। ਕਾਲ ਕਰਨ ਵਾਲੇ ਨੇ ਚੇਤਾਵਨੀ ਦਿੱਤੀ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਫਿਰੌਤੀ ਦੀ ਰਕਮ ਨਾ ਦਿੱਤੀ ਗਈ ਤਾਂ ਬੀ ਪ੍ਰਾਕ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਜਾਵੇਗਾ।



