ਖ਼ਬਰਿਸਤਾਨ ਨੈੱਟਵਰਕ: ਮੋਗਾ ਨਗਰ ਨਿਗਮ ਵਿੱਚ ਮੇਅਰ ਦੀ ਚੋਣ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੇਅਰ ਦੀ ਚੋਣ ਲਈ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਚੋਣ 19 ਜਨਵਰੀ ਨੂੰ ਕਰਵਾਈ ਜਾਵੇਗੀ। ਹਾਈਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਸਰਕਾਰ ਨੇ ਚੋਣ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਪੂਰਾ ਕਰਦੇ ਹੋਏ ਇਸ ਤਾਰੀਖ਼ ਦਾ ਐਲਾਨ ਕੀਤਾ ਹੈ।
ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਐਕਸ਼ਨ ‘ਚ ਆਇਆ ਪ੍ਰਸ਼ਾਸਨ
ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਨੇ ਸਰਕਾਰ ਨੂੰ ਸਖ਼ਤ ਆਦੇਸ਼ ਦਿੱਤੇ ਸਨ ਕਿ ਮੋਗਾ ਵਿੱਚ ਮੇਅਰ ਦੀ ਚੋਣ ਬਿਨਾਂ ਕਿਸੇ ਦੇਰੀ ਦੇ ਕਰਵਾਈ ਜਾਵੇ। ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪ੍ਰਸ਼ਾਸਨ ਨੇ ਅੱਜ ਅਧਿਕਾਰਤ ਤੌਰ ‘ਤੇ ਚੋਣਾਂ ਦਾ ਦਿਨ ਨਿਸ਼ਚਿਤ ਕਰ ਦਿੱਤਾ ਹੈ।
ਸਿਆਸੀ ਹਲਕਿਆਂ ‘ਚ ਹਲਚਲ ਤੇਜ਼
ਮੇਅਰ ਚੋਣ ਦੀ ਤਾਰੀਖ਼ ਸਾਹਮਣੇ ਆਉਣ ਤੋਂ ਬਾਅਦ ਨਗਰ ਨਿਗਮ ਅਤੇ ਸਿਆਸੀ ਹਲਕਿਆਂ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀ-ਆਪਣੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। 19 ਜਨਵਰੀ ਨੂੰ ਹੋਣ ਵਾਲੀ ਇਸ ਚੋਣ ‘ਤੇ ਹੁਣ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।



