View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਇੱਕ ਵਾਰ ਫਿਰ ਚਲਦੀ ਬੱਸ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਤਾਮਿਲਨਾਡੂ ਤੋਂ ਹੈ, ਜਿੱਥੇ ਮਦੁਰੈ-ਰਾਮੇਸ਼ਵਰਮ ਹਾਈਵੇਅ ‘ਤੇ ਪਰਮਾਕੁੜੀ ਦੇ ਕੋਲ ਇੱਕ ਨਿੱਜੀ (ਪ੍ਰਾਈਵੇਟ) ਸਲੀਪਰ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਹ ਘਟਨਾ ਸ਼ਨੀਵਾਰ ਰਾਤ ਕਰੀਬ 10:50 ਵਜੇ ਮਰੂਚੁਕੱਟੀ ਇਲਾਕੇ ਵਿੱਚ ਵਾਪਰੀ। ਇਹ ਬੱਸ ਰਾਮੇਸ਼ਵਰਮ ਤੋਂ ਬੈਂਗਲੁਰੂ ਜਾ ਰਹੀ ਸੀ, ਜਿਸ ਵਿੱਚ ਕੁੱਲ 36 ਯਾਤਰੀ ਸਵਾਰ ਸਨ। ਰਾਹਤ ਦੀ ਗੱਲ ਇਹ ਰਹੀ ਕਿ ਸਮਾਂ ਰਹਿੰਦੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਫਾਇਰ ਬ੍ਰਿਗੇਡ ਨੇ ਅੱਗ ‘ਤੇ ਪਾਇਆ ਕਾਬੂ

ਘਟਨਾ ਦੀ ਸੂਚਨਾ ਮਿਲਦੇ ਹੀ ਮਨਮਦੁਰੈ ਅਤੇ ਪਰਮਾਕੁੜੀ ਤੋਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਦੀ ਲਪੇਟ ਵਿੱਚ ਆਉਣ ਕਾਰਨ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਸੁਰੱਖਿਆ ਮਾਨਕਾਂ ‘ਤੇ ਉੱਠ ਰਹੇ ਸਵਾਲ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬੱਸਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਪਿਛਲੇ ਸਾਲਾਂ ਵਿੱਚ ਕਈ ਥਾਵਾਂ ‘ਤੇ ਸ਼ਾਰਟ ਸਰਕਟ ਜਾਂ ਤਕਨੀਕੀ ਖਰਾਬੀ ਕਾਰਨ ਚਲਦੀਆਂ ਬੱਸਾਂ ਵਿੱਚ ਅੱਗ ਲੱਗੀ, ਜਿਨ੍ਹਾਂ ਵਿੱਚ ਕਈ ਵਾਰ ਵੱਡਾ ਜਾਨੀ-ਮਾਲੀ ਨੁਕਸਾਨ ਵੀ ਹੋਇਆ। ਅਜਿਹੀਆਂ ਘਟਨਾਵਾਂ ਤੋਂ ਬਾਅਦ ਟਰਾਂਸਪੋਰਟ ਵਿਭਾਗ ਵੱਲੋਂ ਬੱਸਾਂ ਦੀ ਤਕਨੀਕੀ ਜਾਂਚ ਅਤੇ ਸੁਰੱਖਿਆ ਨਿਯਮਾਂ ਨੂੰ ਲੈ ਕੇ ਲਗਾਤਾਰ ਸਵਾਲ ਉੱਠ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਵਿੱਚ ਅੱਜ ਇੱਕ ਅਜੀਬ-ਗਰੀਬ ਘਟਨਾ ਦੇਖਣ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਸਾਲ ਦੇ ਪਹਿਲੇ ਚੰਦਰ ਗ੍ਰਹਿਣ ਦੇ ਲੱਗਣ ਵਿੱਚ ਹੁਣ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ-ਇਜ਼ਰਾਈਲ ਦੇ ਹਮਲਿਆਂ ਅਤੇ ਜਾਰੀ ਜੰਗ ਦੇ ਦਰਮਿਆਨ

|

|

|

ਖਬਰਿਸਤਾਨ ਨੈੱਟਵਰਕ- ਅਮਰੀਕਾ-ਇਜ਼ਰਾਈਲ ਤੇ ਈਰਾਨ ਵਿਚਾਲੇ ਜੰਗ ਦਾ ਅੱਜ ਚੌਥਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸੋਮਵਾਰ ਨੂੰ ਪੂਰੀ ਤਰ੍ਹਾਂ ਸ਼ਿਵ ਦੇ ਰੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦੇਰ ਰਾਤ ਇੱਕ ਬੇਕਾਬੂ ਬੋਲੈਰੋ ਗੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ