ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਦੇ ਬਾਵਜੂਦ ਸੂਬੇ ਭਰ ਵਿੱਚ ਇਸ ਦੀ ਵਿਕਰੀ ਜਾਰੀ ਹੈ। ਇਸ ਨਾਲ ਹੋਣ ਵਾਲੇ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ। ਬਸੰਤ ਪੰਚਮੀ ਦਾ ਤਿਉਹਾਰ ਨੇੜੇ ਆਉਂਦੇ ਹੀ ਹਾਦਸਿਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਨੌਜਵਾਨ ਦੀ ਗਰਦਨ ‘ਤੇ ਡੂੰਘਾ ਜ਼ਖ਼ਮ ਹੋ ਗਿਆ ਹੈ। ਉਸ ਨੂੰ ਗਲੋਬਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਹੀ ਹੈ।
ਜ਼ਖ਼ਮੀ ਨੌਜਵਾਨ ਦੀ ਪਛਾਣ ਰੁਦਰਵੀਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ, ਪਤੰਗ ਉਡਾਉਂਦੇ ਸਮੇਂ ਚਾਈਨਾ ਡੋਰ ਉਸ ਦੇ ਗਲੇ ਵਿੱਚ ਫਸ ਗਈ ਅਤੇ ਨੌਜਵਾਨ ਦੀ ਗਰਦਨ ‘ਤੇ ਗੰਭੀਰ ਸੱਟ ਲੱਗ ਗਈ। ਇਸ ਸੱਟ ਨਾਲ ਗਲੇ ਨੂੰ ਕਾਫੀ ਨੁਕਸਾਨ ਪਹੁੰਚਿਆ ਅਤੇ ਨੌਜਵਾਨ ਨੂੰ ਸਾਹ ਲੈਣ ਵਿੱਚ ਖ਼ਤਰਾ ਪੈਦਾ ਹੋਣ ਕਾਰਨ ਉਸਦੀ ਨਾਜ਼ੁਕ ਹਾਲਤ ਹੋਣ ਕਾਰਨ, ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਸਰਜਰੀ ਚੱਲ ਰਹੀ ਹੈ।
ਉੱਥੇ ਡਾ. ਰਾਜੀਵ ਸੂਦ (ਐਨੇਸਥੈਟਿਸਟ) ਅਤੇ ਵਿਸ਼ੇਸ਼ ਟੀਮ ਵੱਲੋਂ ਸਰਜਰੀ ਕੀਤੀ ਜਾ ਰਹੀ ਹੈ। ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਮਰੀਜ਼ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਅਗਲੇ 24-48 ਘੰਟੇ ਬਹੁਤ ਮਹੱਤਵਪੂਰਨ ਹਨ।



