View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ MBD ਮਾਲ ਦੇ ਸਾਹਮਣੇ ਇੱਕ 50 ਲੱਖ ਰੁਪਏ ਦੀ BMW ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਜਿਵੇਂ ਹੀ ਕਾਰ ਚਾਲਕ ਨੂੰ ਅੱਗ ਦਾ ਪਤਾ ਲੱਗਾ, ਉਸ ਨੇ ਤੁਰੰਤ ਗੱਡੀ ਨੂੰ ਸੜਕ ਦੇ ਕਿਨਾਰੇ ਖੜ੍ਹਾ ਕੀਤਾ ਅਤੇ ਹੇਠਾਂ ਉਤਰ ਗਿਆ। ਦੇਖਦੇ ਹੀ ਦੇਖਦੇ ਕਾਰ ਅੱਗ ਦਾ ਗੋਲਾ ਬਣ ਗਈ ਅਤੇ ਆਸ-ਪਾਸ ਦੇ ਲੋਕ ਇਸ ਦੀ ਵੀਡੀਓ ਬਣਾਉਣ ਲੱਗ ਪਏ।

2 ਲੋਕ ਸਨ ਸਵਾਰ

ਜਾਣਕਾਰੀ ਮੁਤਾਬਕ ਕਾਰ ਚਲਾ ਰਹੇ ਆਕਰਸ਼ਿਤ ਨੇ ਜਿਵੇਂ ਹੀ ਦੇਖਿਆ ਕਿ ਕਾਰ ਦੇ ਬੋਨਟ ਵਿੱਚੋਂ ਧੂੰਆਂ ਨਿਕਲ ਰਿਹਾ ਹੈ, ਉਸ ਨੇ ਗੱਡੀ ਸਾਈਡ ‘ਤੇ ਲਗਾ ਦਿੱਤੀ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਆਕਰਸ਼ਿਤ ਨੇ ਆਪਣੀ ਮਹਿਲਾ ਦੋਸਤ ਦੇ ਨਾਲ ਕਾਰ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ।

ਰਾਤ ਸਾਢੇ 11 ਵਜੇ ਹੋਇਆ ਹਾਦਸਾ

ਮੌਕੇ ‘ਤੇ ਮੌਜੂਦ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਬੇਕਾਬੂ ਹੋ ਚੁੱਕੀ ਸੀ। ਰਾਤ ਕਰੀਬ 11:30 ਵਜੇ ਫਾਇਰ ਬ੍ਰਿਗੇਡ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕੁਝ ਮਿੰਟਾਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਹਾਲਾਂਕਿ, ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ।

ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ

ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੁੱਢਲੀ ਜਾਂਚ ਵਿੱਚ ਸ਼ਾਰਟ ਸਰਕਟ ਜਾਂ ਇੰਜਣ ਵਿੱਚ ਕਿਸੇ ਤਕਨੀਕੀ ਖ਼ਰਾਬੀ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਪੂਰੀ ਜਾਂਚ ਤੋਂ ਬਾਅਦ ਹੀ ਅਸਲ ਕਾਰਨ ਸਾਹਮਣੇ ਆਉਣਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਚੁਨਮੁਨ ਮਾਲ ਦੇ ਨੇੜੇ ਸਵੇਰੇ-ਸਵੇਰ ਇੱਕ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਸਵੇਰੇ-ਸਵੇਰੇ ਮਾਮੂਲੀ ਗੱਲ ਨੂੰ ਲੈ ਕੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਵੱਖ-ਵੱਖ ਰੈਂਕਾਂ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਗਰਮੀ ਦਾ ਮੌਸਮ ਸ਼ੁਰੂ ਹੁੰਦੇ ਹੀ

|

|

|

ਮੰਗਲਵਾਰ, ੮ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੪ ਘਰੁ

|

|

|

ਖਬਰਿਸਤਾਨ ਨੈੱਟਵਰਕ- ਜੰਮੂ ਦੇ ਊਧਮਪੁਰ ਵਿੱਚ ਹੋਏ ਬੱਸ ਹਾਦਸੇ ਵਿੱਚ

|

|

|

ਖਬਰਿਸਤਾਨ ਨੈੱਟਵਰਕ– ਮਸ਼ਹੂਰ ਸੂਫ਼ੀ ਗਾਇਕਾਵਾਂ, ਨੂਰਾਂ ਸਿਸਟਰਜ਼ ਦੇ ਪਿਤਾ, ਆਪਣੀ

|

|

|

ਖਬਰਿਸਤਾਨ ਨੈੱਟਵਰਕ- ਐਤਵਾਰ ਸਵੇਰੇ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਦਹਿਸ਼ਤ

|

|

|

ਖਬਰਿਸਤਾਨ ਨੈੱਟਵਰਕ- ਜੰਮੂ ਦੇ ਊਧਮਪੁਰ ਵਿੱਚ ਅੱਜ ਸਵੇਰੇ ਇੱਕ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ