View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਵਿਜੇ ਨਗਰ ਇਲਾਕੇ ਵਿੱਚ ਸੋਮਵਾਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਕਾਂਗਰਸੀ ਵਿਧਾਇਕ ਬਿਕਰਮ ਚੌਧਰੀ ਦੇ ਘਰ ਦੇ ਨਾਲ ਲੱਗਦੇ ਉਨ੍ਹਾਂ ਦੇ ਰਿਸ਼ਤੇਦਾਰ ਦੇ ਘਰ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਮਰੇ ਅੰਦਰ ਮੌਜੂਦ 30 ਸਾਲਾ ਭਤੀਜੀ ਦੀ ਅੱਗ ਵਿੱਚ ਝੁਲਸਣ ਕਾਰਨ ਮੌਤ ਹੋ ਗਈ।

ਜਾਣਕਾਰੀ ਅਨੁਸਾਰ, ਵਿਧਾਇਕ ਬਿਕਰਮ ਚੌਧਰੀ ਦੇ ਤਾਏ ਦੇ ਲੜਕੇ ਦਾ ਘਰ ਵਿਧਾਇਕ ਦੀ ਕੋਠੀ ਦੇ ਬਿਲਕੁਲ ਨਾਲ ਹੈ। ਮੋਹਿਤ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਸਿਮਰਤ ਕੌਰ ਆਪਣੀਆਂ ਦੋ ਬੇਟੀਆਂ ਨਾਲ ਉੱਥੇ ਰਹਿ ਰਹੀ ਸੀ। ਸੋਮਵਾਰ ਰਾਤ ਨੂੰ ਘਰ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਕਮਰੇ ਦੀਆਂ ਕੰਧਾਂ ‘ਤੇ PVC ਸ਼ੀਟਾਂ ਲੱਗੀਆਂ ਹੋਣ ਕਾਰਨ ਅੱਗ ਕੁਝ ਹੀ ਮਿੰਟਾਂ ਵਿੱਚ ਤੇਜ਼ੀ ਨਾਲ ਫੈਲ ਗਈ।

ਮ੍ਰਿਤਕਾ ਦੀ ਪਛਾਣ 30 ਸਾਲਾ ਰੂਬਿਕਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰੂਬਿਕਾ ਮਾਨਸਿਕ ਤੌਰ ‘ਤੇ ਬਿਮਾਰ ਸੀ। ਜਿਸ ਸਮੇਂ ਅੱਗ ਲੱਗੀ, ਉਹ ਬੈੱਡ ‘ਤੇ ਲੇਟੀ ਹੋਈ ਸੀ। ਮਾਨਸਿਕ ਸਥਿਤੀ ਠੀਕ ਨਾ ਹੋਣ ਕਰਕੇ ਉਹ ਨਾ ਤਾਂ ਰੌਲਾ ਪਾ ਸਕੀ ਅਤੇ ਨਾ ਹੀ ਖ਼ਤਰੇ ਨੂੰ ਦੇਖਦਿਆਂ ਸਮੇਂ ਸਿਰ ਕਮਰੇ ਤੋਂ ਬਾਹਰ ਨਿਕਲ ਸਕੀ। ਪੀਵੀਸੀ ਦੇ ਸੜਨ ਕਾਰਨ ਨਿਕਲੇ ਜ਼ਹਿਰੀਲੇ ਧੂੰਏਂ ਅਤੇ ਤੇਜ਼ ਲਪਟਾਂ ਜਿਸ ਕਾਰਨ ਉਸ ਦੀ ਮੌਤ ਹੋ ਗਈ।

ਫਾਇਰ ਬ੍ਰਿਗੇਡ ਨੇ ਮੁਸ਼ੱਕਤ ਤੋਂ ਬਾਅਦ ਪਾਇਆ ਕਾਬੂ

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਪਰ ਉਦੋਂ ਤੱਕ ਕਮਰੇ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ ਅਤੇ ਰੂਬਿਕਾ ਨੇ ਵੀ ਦਮ ਤੋੜ ਦਿੱਤਾ ਸੀ।

ਥਾਣਾ ਨੰਬਰ ਚਾਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਥਾਣਾ ਮੁਖੀ ਅਨੂ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ