ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹੇ ਦੇ ਬੰਗਾ ਤੋਂ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੇ ਪਿਤਾ ਚੌਧਰੀ ਰਾਮ ਕਿਸ਼ਨ ਦਾ ਦੇਹਾਂਤ ਹੋ ਗਿਆ ਹੈ। ਰਿਪੋਰਟਾਂ ਅਨੁਸਾਰ, ਚੌਧਰੀ ਰਾਮ ਕਿਸ਼ਨ ਕੁਝ ਸਮੇਂ ਤੋਂ ਗੰਭੀਰ ਬਿਮਾਰੀ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਇਲਾਕੇ ‘ਚ ਸੋਗ ਦੀ ਲਹਿਰ
ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦੇ ਹੀ ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਸਮਰਥਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਇਲਾਕੇ ਦੀਆਂ ਰਾਜਨੀਤਿਕ ਅਤੇ ਸਮਾਜਿਕ ਸ਼ਖਸੀਅਤਾਂ ਨੇ ਵੀ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।