ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਭਾਰੀ ਮੀਂਹ ਸ਼ਹਿਰ ਵਿੱਚ ਕਈ ਥਾਵਾਂ ‘ਤੇ ਭਾਰੀ ਭਰ ਗਿਆ। ਉੱਥੇ ਹੀ ਬਸੰਤ ਪੰਚਮੀ ਦੇ ਦਿਨ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਜਿੱਥੇ 9 ਸਾਲਾਂ ਬੱਚੇ ਦੀ ਡੁੱਬਣ ਕਾਰਣ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਕਸੂਦਾਂ ਖੇਤਰ ਵਿੱਚ ਸੁਰਾਨੁਸੀ ਪੈਟਰੋਲ ਪੰਪ ਦੇ ਨੇੜੇ ਇੱਕ ਖੇਤ ਵਿੱਚ ਆਪਣੀ ਫ਼ਸਲ ਨੂੰ ਬਾਰਿਸ਼ ਦੇ ਪਾਣੀ ਤੋਂ ਬਚਾਉਣ ਲਈ ਇੱਕ ਕਿਸਾਨ ਵੱਲੋਂ ਕਰੀਬ 10 ਫੁੱਟ ਡੂੰਘਾ ਟੋਆ ਪੁੱਟਿਆ ਗਿਆ ਸੀ।
ਮੀਂਹ ਰੁਕਣ ‘ਤੇ ਬੱਚੇ ਪਤੰਗ ਚੜਾਉਣ ਲੱਗੇ। ਤਾਂ ਬੱਚੇ ਪਤੰਗ ਲੁੱਟਦੇ ਹੋਏ ਖੇਤਾਂ ਵੱਲ ਦੌੜੇ, ਇਸ ਦੌਰਾਨ 9 ਸਾਲਾਂ ਬੱਚਾ ਖੇਤ ‘ਚ ਪੁੱਟੇ ਡੂੰਘੇ ਟੋਏ ਵਿੱਚ ਡਿੱਗ ਗਿਆ। ਇਸ ਹਾਦਸੇ ਤੋਂ ਬਾਅਦ ਬਾਕੀ ਬੱਚੇ ਸਹਿਮ ਗਏ ਤੇ ਵਾਪਰ ਘਰ ਚਲੇ ਗਏ। ਹਾਲਾਂਕਿ ਬੱਚਿਆਂ ਵੱਲੋਂ ਕਿਸੇ ਨਾਲ ਵੀ ਇਸ ਹਾਦਸੇ ਬਾਰੇ ਜ਼ਿਕਰ ਨਹੀਂ ਕੀਤਾ ਗਿਆ।
ਜਦ ਕਾਫੀ ਦੇਰ ਤੱਕ ਬੱਚਾ ਘਰ ਵਾਪਰ ਨਾ ਆਇਆ ਤਾਂ ਪਰਿਵਾਰ ਵਾਲਿਆਂ ਨੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਤੇ ਜਦ ਉਸਦਾ ਪਤਾ ਨਾ ਚਲਿਆ ਤਾਂ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਨੰਬਰ 1 ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬੱਚੇ ਦੀ ਤਲਾਸ਼ ਸ਼ੁਰੂ ਕੀਤੀ। ਜਾਂਚ ਦੌਰਾਨ ਰਾਤ ਕਰੀਬ 8 ਵਜੇ ਖੇਤ ਵਿੱਚ ਪੁੱਟੇ ਗਏ ਡੂੰਘੇ ਟੋਏ ਵਿੱਚੋਂ ਬੱਚੇ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਬੱਚੇ ਦੀ ਪਛਾਣ ਸ਼ਿਵਮ ਵਜੋਂ ਹੋਈ ਹੈ।
ਬੱਚੇ ਦੇ ਪਰਿਵਾਰ ਨੇ ਕਿਸਾਨ ‘ਤੇ ਲਾਪਰਵਾਹੀ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਆਪਣੇ ਨਿੱਜੀ ਫਾਇਦੇ ਲਈ ਕਿਸਾਨ ਨੇ ਖੇਤ ਵਿੱਚ ਇੰਨਾ ਡੂੰਘਾ ਟੋਆ ਪੁੱਟਿਆ ਸੀ, ਜਿਸ ਕਾਰਨ ਉਨ੍ਹਾਂ ਦੇ ਬੱਚੇ ਦੀ ਜਾਨ ਚਲੀ ਗਈ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਬੰਧਤ ਕਿਸਾਨ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਥਾਣਾ 1 ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਥਾਣਾ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।



