View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਪੁਲਿਸ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਸ਼ਹਿਜ਼ਾਦ ਭੱਟੀ ਦੇ ਇੱਕ ਨਜ਼ਦੀਕੀ ਸਾਥੀ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਮਨ ਕੁਮਾਰ ਉਰਫ਼ ਗੋਲੂ ਵਜੋਂ ਹੋਈ ਹੈ, ਜੋ ਜੰਮੂ ਦੇ ਗੰਗਿਆਲ ਇਲਾਕੇ ਦਾ ਰਹਿਣ ਵਾਲਾ ਹੈ। ਮੁਲਜ਼ਮ ਕੋਲੋਂ ਇੱਕ 30 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ ਹੈ।

ਪੁਲਿਸ ਅਨੁਸਾਰ, ਰਮਨ ਕੁਮਾਰ ਲੰਬੇ ਸਮੇਂ ਤੋਂ ਅੱਤਵਾਦੀ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੰਗਿਆਲ ਵਿੱਚ ਮੀਟ ਦੀ ਦੁਕਾਨ ਚਲਾਉਂਦਾ ਸੀ ਅਤੇ ਸਥਾਨਕ ਝਗੜਿਆਂ ਵਿੱਚ ਵੀ ਸ਼ਾਮਲ ਰਿਹਾ ਹੈ। ਉਸ ਦਾ ਸ਼ਹਿਜ਼ਾਦ ਭੱਟੀ ਨਾਲ ਸ਼ੁਰੂਆਤੀ ਸੰਪਰਕ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਰਾਹੀਂ ਹੋਇਆ ਸੀ, ਜਿਸ ਤੋਂ ਬਾਅਦ ਦੋਵਾਂ ਵਿਚਾਲੇ ਲਗਾਤਾਰ ਗੱਲਬਾਤ ਹੁੰਦੀ ਰਹੀ।

ਪੁਲਿਸ ਨੇ ਦੱਸਿਆ ਕਿ ਸ਼ਹਿਜ਼ਾਦ ਭੱਟੀ ਨੇ ਆਪਣੇ ਇੱਕ ਆਪਰੇਟਿਵ ਰਾਹੀਂ ਰਮਨ ਨੂੰ ਹਥਿਆਰ ਮੁਹੱਈਆ ਕਰਵਾਇਆ ਸੀ। ਫਿਲਹਾਲ ਮੁਲਜ਼ਮ ਨੂੰ ਕਿਸੇ ਖ਼ਾਸ ਟਾਰਗੇਟ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ, ਪਰ ਉਸ ਨੂੰ ਅਗਲੇ ਨਿਰਦੇਸ਼ ਮਿਲਣ ਵਾਲੇ ਸਨ।

ਪੰਜਾਬ ਪੁਲਿਸ ਨੇ ਇਸ ਸਬੰਧੀ 10 ਦਸੰਬਰ 2025 ਨੂੰ ਐਫਆਈਆਰ ਨੰਬਰ 13 ਦਰਜ ਕੀਤੀ ਸੀ, ਜਿਸ ਵਿੱਚ ਆਰਮਜ਼ ਐਕਟ ਅਤੇ ਬੀਐਨਐਸ (BNS) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਹੈ। ਰਮਨ ਕੁਮਾਰ ਨੂੰ ਕੁਝ ਦਿਨ ਪਹਿਲਾਂ ਅੰਬਾਲਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ, ਜਿੱਥੇ ਉਹ ਬਲਦੇਵ ਨਗਰ ਥਾਣੇ ਦੇ ਅੰਦਰ ਕਾਰ ਬਲਾਸਟ ਮਾਮਲੇ ਵਿੱਚ ਸ਼ਾਮਲ ਸੀ। ਇਹ ਹਮਲਾ ਵੀ ਸ਼ਹਿਜ਼ਾਦ ਭੱਟੀ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ, ਜਿਸ ਵਿੱਚ ਰਮਨ ਨੇ ਹਮਲਾਵਰਾਂ ਨੂੰ ਆਰਥਿਕ ਮਦਦ ਮੁਹੱਈਆ ਕਰਵਾਈ ਸੀ।

SSOC ਦੇ ਏਆਈਜੀ ਦੀਪਕ ਪਾਰਿਖ ਨੇ ਦੱਸਿਆ ਕਿ ਰਮਨ ਕੁਮਾਰ ਦੀ ਗ੍ਰਿਫ਼ਤਾਰੀ ਨਾਲ ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਦੀ ਇੱਕ ਅਹਿਮ ਕੜੀ ਟੁੱਟ ਗਈ ਹੈ। ਇਸ ਨਾਲ ਪਾਕਿਸਤਾਨ ਤੋਂ ਚੱਲ ਰਹੇ ਕਰਾਸ-ਬਾਰਡਰ ਅੱਤਵਾਦੀ ਮਾਡਿਊਲ ਨੂੰ ਵੱਡਾ ਝਟਕਾ ਲੱਗਾ ਹੈ, ਖ਼ਾਸ ਕਰਕੇ ਪੰਜਾਬ ਵਿੱਚ ਉਸ ਦੇ ਆਪਰੇਸ਼ਨਲ ਅਤੇ ਲੌਜਿਸਟਿਕ ਨੈੱਟਵਰਕ ਨੂੰ। ਉਨ੍ਹਾਂ ਕਿਹਾ ਕਿ ਬਾਕੀ ਨੈੱਟਵਰਕ ਅਤੇ ਸਾਥੀਆਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਹਾਲਗੇਟ ਇਲਾਕੇ ‘ਚ ਸਾਲਾਂ ਪੁਰਾਣੀ ਚਾਰ

|

|

|

ਖਬਰਿਸਤਾਨ ਨੈੱਟਵਰਕ- ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿਚ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਵਿੱਚ ਇਸ ਵੇਲੇ ਕੁਦਰਤ ਦਾ ਕਹਿਰ ਜਾਰੀ

|

|

|

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ

|

|

|

ਖਬਰਿਸਤਾਨ ਨੈੱਟਵਰਕ- ਫਰੀਦਾਬਾਦ ਦੇ ਬੱਲਭਗੜ੍ਹ ਤੋਂ ਇੱਕ ਦਿਲ ਦਹਿਲਾ ਦੇਣ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਸਮਰਾਲਾ ‘ਚ ਇੱਕ ਦਰਦਨਾਕ ਹਾਦਸਾ ਵਾਪਰਿਆ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਕਿਸਾਨਾਂ ਨੇ ਲਾਡੋਵਾਲ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ