ਖ਼ਬਰਿਸਤਾਨ ਨੈੱਟਵਰਕ: ਜੇਕਰ ਤੁਸੀਂ ਅੱਜ ਬੈਂਕ ਜਾਣ ਦੀ ਤਿਆਰੀ ਕਰ ਰਹੇ ਹੋ, ਤਾਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹ ਲਓ। ਪੰਜਾਬ ਅਤੇ ਚੰਡੀਗੜ੍ਹ ਸਮੇਤ ਪੂਰੇ ਦੇਸ਼ ਵਿੱਚ ਸਰਕਾਰੀ ਬੈਂਕਾਂ ਦੇ ਮੁਲਾਜ਼ਮ ਅੱਜ ਹੜਤਾਲ ‘ਤੇ ਹਨ। ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (UFBU) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਕਦਮ ਚੁੱਕਿਆ ਗਿਆ ਹੈ।
ਹੜਤਾਲ ਕਾਰਨ ਬੈਂਕ ਸ਼ਾਖਾਵਾਂ ਵਿੱਚ ਕੰਮਕਾਜ, ਨਕਦ ਲੈਣ-ਦੇਣ, ਚੈੱਕ ਕਲੀਅਰੈਂਸ ਅਤੇ ਹੋਰ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਖਾਸ ਤੌਰ ‘ਤੇ ਸਟੇਟ ਬੈਂਕ ਆਫ ਇੰਡੀਆ (SBI) ਅਤੇ ਪੰਜਾਬ ਨੈਸ਼ਨਲ ਬੈਂਕ (PNB) ਸਮੇਤ ਹੋਰ ਸਰਕਾਰੀ ਬੈਂਕਾਂ ਵਿੱਚ ਇਸ ਦਾ ਅਸਰ ਜ਼ਿਆਦਾ ਦੇਖਣ ਨੂੰ ਮਿਲ ਸਕਦਾ ਹੈ, ਜਦੋਂ ਕਿ ਨਿੱਜੀ (ਪ੍ਰਾਈਵੇਟ) ਬੈਂਕਾਂ ਦੀਆਂ ਸੇਵਾਵਾਂ ਅੰਸ਼ਿਕ ਤੌਰ ‘ਤੇ ਜਾਰੀ ਰਹਿਣ ਦੀ ਸੰਭਾਵਨਾ ਹੈ।
ਡਿਜੀਟਲ ਸੇਵਾਵਾਂ ਰਹਿਣਗੀਆਂ ਚਾਲੂ
ਹੜਤਾਲ ਦੇ ਬਾਵਜੂਦ ਮੋਬਾਈਲ ਬੈਂਕਿੰਗ, ਇੰਟਰਨੈੱਟ ਬੈਂਕਿੰਗ, ਏ.ਟੀ.ਐਮ. ਅਤੇ ਯੂ.ਪੀ.ਆਈ. ਸੇਵਾਵਾਂ ਆਮ ਵਾਂਗ ਚਾਲੂ ਰਹਿਣ ਦੀ ਉਮੀਦ ਹੈ। ਬੈਂਕ ਅਧਿਕਾਰੀਆਂ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਜ਼ਰੂਰੀ ਬੈਂਕਿੰਗ ਕੰਮਾਂ ਲਈ ਵੱਧ ਤੋਂ ਵੱਧ ਡਿਜੀਟਲ ਸਾਧਨਾਂ ਦੀ ਵਰਤੋਂ ਕਰਨ।