View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਅਤੇ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰਾਤ ਕਰੀਬ 10 ਵਜੇ ਦੋ ਸਾਲ ਪੁਰਾਣੇ ਰੰਗਦਾਰੀ (ਫ਼ਿਰੌਤੀ) ਦੇ ਮਾਮਲੇ ਵਿੱਚ ਕੀਤੀ ਗਈ। ਗ੍ਰਿਫ਼ਤਾਰੀ ਸਮੇਂ ਦੋਵੇਂ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਹੋਟਲ ਵਿੱਚ ਠਹਿਰੇ ਹੋਏ ਸਨ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਅਤੇ ਉਸ ਦੀ ਪਤਨੀ ਪ੍ਰੀਤਪਾਲ ਕੌਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਸਾਲ 2024 ਵਿੱਚ ਪਿੰਡ ਉਦੇਕਰਨ ਦੇ ਇੱਕ ਅਧਿਆਪਕ ਤੋਂ 50 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਗਈ ਸੀ ਅਤੇ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਸਬੰਧੀ 3 ਦਸੰਬਰ 2024 ਨੂੰ ਐਫ.ਆਈ.ਆਰ. ਦਰਜ ਕੀਤੀ ਗਈ ਸੀ।

ਵਿਦੇਸ਼ੀ ਨੰਬਰ ਤੋਂ ਆਈ ਸੀ ਧਮਕੀ

ਪੀੜਤ ਅਧਿਆਪਕ ਨੇ ਦੱਸਿਆ ਕਿ 27 ਨਵੰਬਰ 2024 ਨੂੰ ਸਕੂਲ ਡਿਊਟੀ ਦੌਰਾਨ ਉਸ ਨੂੰ ਵਟਸਐਪ ‘ਤੇ ਇੱਕ ਵਿਦੇਸ਼ੀ ਨੰਬਰ ਤੋਂ ਫ਼ੋਨ ਆਇਆ। ਫ਼ੋਨ ਕਰਨ ਵਾਲੇ ਨੇ ਖ਼ੁਦ ਨੂੰ ਬੰਬੀਹਾ ਗੈਂਗ ਦਾ ਮੈਂਬਰ ਦੱਸਦਿਆਂ 50 ਲੱਖ ਰੁਪਏ ਦੀ ਮੰਗ ਕੀਤੀ ਅਤੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ। ਉਸੇ ਦਿਨ ਕਈ ਵਾਰ ਫ਼ੋਨ ਆਏ। ਛੇ ਦਿਨਾਂ ਬਾਅਦ ਦੁਬਾਰਾ ਫ਼ੋਨ ਆਉਣ ‘ਤੇ ਡਰ ਕਾਰਨ ਉਸ ਨੇ ਫ਼ੋਨ ਨਹੀਂ ਚੁੱਕਿਆ ਅਤੇ ਪਰਿਵਾਰ ਦੀ ਸਲਾਹ ‘ਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।

ਪੁਲਿਸ ਦਾ ਦਾਅਵਾ – ਫ਼ਿਰੌਤੀ ਦੀ ਰਕਮ ਨਾਲ ਕਰ ਰਹੇ ਸੀ ਗੁਜ਼ਾਰਾ

ਮੁਕਤਸਰ ਸਾਹਿਬ ਪੁਲਿਸ ਮੁਤਾਬਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸ ਸਮੇਂ ਬੰਬੀਹਾ ਗੈਂਗ ਅਤੇ ਗੋਲਡੀ ਬਰਾੜ ਮਿਲ ਕੇ ਕੰਮ ਕਰ ਰਹੇ ਸਨ। ਪੁਲਿਸ ਦਾ ਕਹਿਣਾ ਹੈ ਕਿ ਗੋਲਡੀ ਬਰਾੜ ਦੇ ਮਾਪਿਆਂ ਕੋਲ ਆਮਦਨ ਦਾ ਕੋਈ ਜਾਇਜ਼ ਸਾਧਨ ਨਹੀਂ ਸੀ ਅਤੇ ਉਹ ਕਥਿਤ ਤੌਰ ‘ਤੇ ਰੰਗਦਾਰੀ ਦੀ ਰਕਮ ਨਾਲ ਹੀ ਆਪਣਾ ਗੁਜ਼ਾਰਾ ਕਰ ਰਹੇ ਸਨ।

ਗੋਲਡੀ ਬਰਾੜ ‘ਤੇ 10 ਲੱਖ ਦਾ ਇਨਾਮ

ਕੌਮੀ ਜਾਂਚ ਏਜੰਸੀ (NIA) ਨੇ ਗੈਂਗਸਟਰ ਗੋਲਡੀ ਬਰਾੜ ‘ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਹੈ। ਗੋਲਡੀ ਬਰਾੜ ਦਾ ਅਸਲੀ ਨਾਂ ਸਤਵਿੰਦਰ ਸਿੰਘ ਹੈ ਅਤੇ ਉਸ ਦਾ ਜਨਮ 1994 ਵਿੱਚ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਸੀ। ਉਸ ਦੇ ਪਿਤਾ ਸ਼ਮਸ਼ੇਰ ਸਿੰਘ ਪੰਜਾਬ ਪੁਲਿਸ ਵਿੱਚ ਏ.ਐਸ.ਆਈ. ਵਜੋਂ ਸੇਵਾਮੁਕਤ ਹੋਏ ਹਨ। ਗੋਲਡੀ ਬਰਾੜ ਨੂੰ ਲਾਰੈਂਸ ਗੈਂਗ ਦਾ ਅਹਿਮ ਮੈਂਬਰ ਮੰਨਿਆ ਜਾਂਦਾ ਹੈ ਅਤੇ ਉਸ ‘ਤੇ ਕਤਲ, ਫ਼ਿਰੌਤੀ ਅਤੇ ਹਥਿਆਰਾਂ ਦੀ ਤਸਕਰੀ ਸਮੇਤ 50 ਤੋਂ ਵੱਧ ਮਾਮਲੇ ਦਰਜ ਹਨ।

ਉਹ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ, ਜਿੱਥੇ ਬਾਅਦ ਵਿੱਚ ਉਸ ਨੇ ਨਾਗਰਿਕਤਾ ਹਾਸਲ ਕਰ ਲਈ ਅਤੇ ਉੱਥੋਂ ਹੀ ਆਪਣਾ ਅਪਰਾਧਿਕ ਨੈੱਟਵਰਕ ਚਲਾ ਰਿਹਾ ਹੈ। 29 ਮਈ 2022 ਨੂੰ ਮਾਨਸਾ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਹ ਕੌਮਾਂਤਰੀ ਪੱਧਰ ‘ਤੇ ਚਰਚਾ ਵਿੱਚ ਆਇਆ। ਜੂਨ 2022 ਵਿੱਚ ਉਸ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਜਨਵਰੀ 2024 ਵਿੱਚ ਭਾਰਤ ਸਰਕਾਰ ਨੇ ਉਸ ਨੂੰ ਅੱਤਵਾਦੀ ਐਲਾਨ ਕੇ UAPA ਤਹਿਤ ਕਾਰਵਾਈ ਕੀਤੀ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੧੨ ਚੇਤ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਕਰਵਟ ਬਦਲਣ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਹੁਣ ਜੇਕਰ ਤੁਹਾਨੂੰ ਕਿਸੇ ਕੰਮ ਲਈ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਫੁੱਟਬਾਲ ਚੌਕ ਬਸਤੀ-9 ਦੀ ਰਹਿਣ ਵਾਲੀ ਗਰਜੋਇਆ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਰੈਪਰ ਅਤੇ ਸਿੰਗਰ ਬਾਦਸ਼ਾਹ ਨੂੰ ਲੈ ਕੇ

|

|

|

ਖ਼ਬਰਿਸਤਾਨ ਨੈੱਟਵਰਕ:ਪਾਕਿਸਤਾਨ ਨਾਲ ਜੁੜੇ ਇੱਕ ਵੱਡੇ ਜਾਸੂਸੀ ਨੈੱਟਵਰਕ ਦਾ ਗਾਜ਼ੀਆਬਾਦ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡੀਐਮ ਗਗਨਦੀਪ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ‘ਚ ਇੱਕ ਗਾਹਕ ਵੱਲੋਂ ਮਸ਼ਹੂਰ ਸੋਇਆ ਟ੍ਰੀਟ ਸ਼ਾਪ

|

|

|

ਖ਼ਬਰਿਸਤਾਨ ਨੈੱਟਵਰਕ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ