View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੇ ਪੀ.ਏ.ਪੀ.ਕੈਂਪਸ ਪਹੁੰਚ ਕੇ ਸਕਾਲਰਸ਼ਿਪ ਸਕੀਮ ਦੇ ਤਹਿਤ ਵਿਦਿਆਰਥੀਆਂ ਨੂੰ ਚੈੱਕ ਵੰਡੇ। ਉਨ੍ਹਾਂ ਤੋਂ ਇਲਾਵਾ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਬੱਚਿਆਂ ਨੂੰ ਵਜ਼ੀਫ਼ਾ ਸਕੀਮ ਦੇ ਚੈੱਕ ਸੌਂਪੇ।

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿਛਲੀਆਂ ਸਰਕਾਰਾਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਅਨੁਸੂਚਿਤ ਜਾਤੀ (SC) ਦੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਵਿੱਚ ਵੱਡਾ ਘੁਟਾਲਾ ਹੋਇਆ ਸੀ, ਜਿਸ ਨੇ ਹਜ਼ਾਰਾਂ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਧੱਕ ਦਿੱਤਾ ਸੀ। ਸੀ.ਐਮ. ਮਾਨ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਪੈਸੇ ਰੋਕ ਦਿੱਤੇ ਸਨ। ਉਸ ਸਮੇਂ ਮੈਂ ਐਮ.ਪੀ. ਸੀ। ਜਦੋਂ ਵਜ਼ੀਫ਼ਾ ਰੁਕਿਆ ਤਾਂ ਸਕੂਲਾਂ ਨੇ ਬੱਚਿਆਂ ਨੂੰ ਰੋਲ ਨੰਬਰ ਨਹੀਂ ਦਿੱਤੇ।

ਸੀ.ਐਮ. ਮਾਨ ਦਾ ਕਾਂਗਰਸ ‘ਤੇ ਤਿੱਖਾ ਨਿਸ਼ਾਨਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪਰਦੇ ਦੇ ਪਿੱਛੇ ਮਿਹਨਤ ਕਰਨ ਵਾਲੇ ਹਰ ਸ਼ਖਸ ਦਾ ਉਹ ਧੰਨਵਾਦ ਕਰਦੇ ਹਨ। ਡਾ. ਭੀਮ ਰਾਓ ਅੰਬੇਡਕਰ ਜੀ ਦਾ ਵੀ ਇਹੀ ਸੁਪਨਾ ਸੀ। ਮੈਨੂੰ ਬਹੁਤ ਖੁਸ਼ੀ ਹੈ ਕਿ ਅੱਜ ਮੈਂ ਅਜਿਹੇ ਬੱਚਿਆਂ ਨੂੰ ਦੇਖ ਰਿਹਾ ਹਾਂ ਜਿਨ੍ਹਾਂ ਦੀਆਂ ਅੱਖਾਂ ਵਿੱਚ ਵੱਡੇ ਸੁਪਨੇ ਹਨ।

ਬੱਚੇ ਪੂਰੇ ਕਰਨਗੇ ਆਪਣੇ ਸੁਪਨੇ

ਸੀ.ਐਮ. ਨੇ ਕਿਹਾ ਕਿ ਵਜ਼ੀਫ਼ਾ ਮਿਲਣ ਨਾਲ ਇਹ ਬੱਚੇ ਆਪਣੇ ਮਾਪਿਆਂ ਦੇ ਸੁਪਨੇ ਪੂਰੇ ਕਰਨਗੇ। ਅੱਜ ਲੱਖਾਂ ਬੱਚਿਆਂ ਨੂੰ ਸਕਾਲਰਸ਼ਿਪ ਵੰਡੀ ਗਈ ਹੈ। ਜਲੰਧਰ ਵਿੱਚ 10 ਹਜ਼ਾਰ ਬੱਚੇ ਬੁਲਾਏ ਗਏ ਹਨ। ਵਜ਼ੀਫ਼ਾ ਲੈਣ ਵਾਲੇ ਬੱਚਿਆਂ ਦੀ ਗਿਣਤੀ ਵਿੱਚ 35 ਫੀਸਦੀ ਵਾਧਾ ਹੋਇਆ ਹੈ। ਸਰਕਾਰ ਕੋਈ ਅਹਿਸਾਨ ਨਹੀਂ ਕਰ ਰਹੀ, ਇਹ ਸਰਕਾਰ ਦਾ ਫਰਜ਼ ਹੈ ਕਿ ਕਮਜ਼ੋਰ ਵਰਗ ਦੇ ਬੱਚਿਆਂ ਨੂੰ ਅੱਗੇ ਲਿਆਂਦਾ ਜਾਵੇ।

ਮੁਲਾਜ਼ਮ ਆਗੂ ਕੀਤੇ ਗਏ ਨਜ਼ਰਬੰਦ

ਸੀ.ਐਮ. ਦੇ ਦੌਰੇ ਨੂੰ ਲੈ ਕੇ ਜਲੰਧਰ ਪੁਲਿਸ ਪੂਰੀ ਤਰ੍ਹਾਂ ਚੌਕਸ ਰਹੀ। ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਨੇ ਕਈ ਮੁਲਾਜ਼ਮ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ‘ਆਪ’ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਇਸੇ ਕਾਰਨ ਮੁਲਾਜ਼ਮ ਯੂਨੀਅਨਾਂ ਨੇ ਐਲਾਨ ਕੀਤਾ ਸੀ ਕਿ ਜਿਸ ਵੀ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਜਾਣਗੇ, ਉੱਥੇ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਸ਼ੁੱਕਰਵਾਰ ਨੂੰ ਸੀ.ਐਮ. ਦੇ ਆਉਣ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਘਰਾਂ ਤੋਂ ਬਾਹਰ ਨਹੀਂ ਨਿਕਲਣ ਦਿੱਤਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਮੰਗਲਵਾਰ, ੨੧ ਮਾਘ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੬੯੮) ਜੈਤਸਰੀ ਮਹਲਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ