ਖਬਰਿਸਤਾਨ ਨੈੱਟਵਰਕ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨਿ ਕਿ 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਪੰਜਾਬ ਦਾ ਅਹਿਮ ਦੌਰਾ ਕਰਨ ਜਾ ਰਹੇ ਹਨ। ਇਸ ਦੌਰਾਨ ਉਹ ਸੱਚਖੰਡ ਡੇਰਾ ਬੱਲਾਂ ਵਿਖੇ ਨਤਮਸਤਕ ਹੋਣਗੇ ਤੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕਰਨਗੇ।
ਆਦਮਪੁਰ ਏਅਰਪੋਰਟ ਦਾ ਰੱਖਿਆ ਜਾਵੇਗਾ ਨਵਾਂ ਨਾਂ
ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਹੁਣ ‘ਸ੍ਰੀ ਗੁਰੂ ਰਵਿਦਾਸ ਜੀ ਏਅਰਪੋਰਟ, ਆਦਮਪੁਰ’ ਰੱਖਿਆ ਜਾਵੇਗਾ। ਇਹ ਫੈਸਲਾ ਮਾਨਵਤਾ ਅਤੇ ਸਮਾਜਿਕ ਬਰਾਬਰੀ ਦਾ ਸੰਦੇਸ਼ ਦੇਣ ਵਾਲੇ ਮਹਾਨ ਸੰਤ ਗੁਰੂ ਰਵਿਦਾਸ ਜੀ ਦੇ ਸਤਿਕਾਰ ਵਿੱਚ ਲਿਆ ਗਿਆ ਹੈ।
ਹਲਵਾਰਾ ਏਅਰਪੋਰਟ ‘ਤੇ ਨਵੇਂ ਟਰਮੀਨਲ ਦਾ ਉਦਘਾਟਨ
ਜ਼ਿਕਰਯੋਗ ਹੈ ਕਿ ਆਪਣੀ ਫੇਰੀ ਦੌਰਾਨ ਪ੍ਰਧਾਨ ਮੰਤਰੀ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ‘ਤੇ ਬਣੇ ਨਵੇਂ ਟਰਮੀਨਲ ਭਵਨ ਦਾ ਉਦਘਾਟਨ ਵੀ ਕਰਨਗੇ। ਇਸ ਨਵੀਂ ਸਹੂਲਤ ਦੇ ਸ਼ੁਰੂ ਹੋਣ ਨਾਲ ਉਦਯੋਗਿਕ ਸ਼ਹਿਰ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹਵਾਈ ਸੰਪਰਕ ਨੂੰ ਮਜ਼ਬੂਤ ਹੋਵੇਗੀ। ਯਾਤਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮਿਲਣਗੀਆਂ ਅਤੇ ਖੇਤਰ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ।