ਖ਼ਬਰਿਸਤਾਨ ਨੈੱਟਵਰਕ: ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਸ਼ਹਿਜ਼ਾਦ ਪੂਨਾਵਾਲਾ ਦੀ ਮਾਂ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਤੇਜ਼ ਰਫ਼ਤਾਰ ਚਾਲਕ ਨੇ ਕਾਰ ਰਿਵਰਸ ਕਰਦੇ ਸਮੇਂ ਉਨ੍ਹਾਂ ਦੀ ਗੱਡੀ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਘਟਨਾ ਦੀ ਜਾਣਕਾਰੀ ਸ਼ਹਿਜ਼ਾਦ ਪੂਨਾਵਾਲਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ। ਦੱਸਿਆ ਕੀ ਉਨ੍ਹਾਂ ਦੀ ਮਾਂ ਨੂੰ ਇਸ ਹਾਦਸੇ ‘ਚ ਗੰਭੀਰ ਸੱਟਾ ਲੱਗੀਆਂ ਹਨ। ਇਸ ਘਟਨਾ ਦੀ ਵੀਡੀਉ ਵੀ ਸਾਹਮਣੇ ਆਈ ਹੈ।
ਘਟਨਾ ਦੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਬੇਕਾਬੂ ਕਾਰ ਨੇ ਪਿੱਛੇ ਤੋਂ ਆ ਕੇ ਟੱਕਰ ਮਾਰੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਟੱਕਰ ਮਾਰਨ ਵਾਲੀ ਕਾਰ ਦੇ ਚਾਲਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਰ ਚਾਲਕ ਨੇ ਨਾ ਤਾਂ ਹਾਰਨ ਵਜਾਇਆ ਅਤੇ ਨਾ ਹੀ ਆਪਣੇ ਇੰਡੀਕੇਟਰ ਦਿੱਤਾ। ਟੱਕਰ ਤੋਂ ਬਾਅਦ ਉਹ ਮੌਕੇ ਤੋਂ ਭੱਜ ਗਿਆ।
ਭਾਜਪਾ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਕਿਹਾ ਕੀ ਮੈਂ ਅੱਜ ਸਵੇਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਵੀ ਇਸ ਘਟਨਾ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਦੋਸ਼ੀ ਕਾਰ ਚਾਲਕ ਦੀ ਭਾਲ ਕਰ ਰਹੀ ਹੈ ਅਤੇ ਉਸਨੂੰ ਫੜਨ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਇੱਕ ਟੀਮ ਤਾਇਨਾਤ ਕੀਤੀ ਹੈ।



