View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਤੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਵੱਖ-ਵੱਖ ਸਿਆਸੀ ਮੁੱਦਿਆਂ ‘ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਨੇ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਦੇ ਵਿਵਾਦ ਤੋਂ ਲੈ ਕੇ ਨਵਜੋਤ ਸਿੰਘ ਸਿੱਧੂ ਦੀ ਭਾਜਪਾ ਵਿੱਚ ਵਾਪਸੀ ਤੱਕ ਦੇ ਸਵਾਲਾਂ ਦੇ ਜਵਾਬ ਦਿੱਤੇ।

ਰਾਹੁਲ ਗਾਂਧੀ ਨੂੰ ‘ਆਤਮ ਚਿੰਤਨ’ ਦੀ ਲੋੜ

ਰਵਨੀਤ ਬਿੱਟੂ ਅਤੇ ਰਾਹੁਲ ਗਾਂਧੀ ਵਿਚਾਲੇ ਚੱਲ ਰਹੇ ਵਿਵਾਦ ‘ਤੇ ਬੋਲਦਿਆਂ ਕਾਲੀਆ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਪਾਰਟੀ ਦੇ ਅੰਦਰ ਮੰਥਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਰਵਨੀਤ ਬਿੱਟੂ ਹੀ ਨਹੀਂ, ਸਗੋਂ ਵੱਡੀ ਗਿਣਤੀ ਵਿੱਚ ਆਗੂ ਕਾਂਗਰਸ ਛੱਡ ਕੇ ਜਾ ਚੁੱਕੇ ਹਨ। ਰਾਹੁਲ ਗਾਂਧੀ ਨੂੰ ਸੋਚ-ਸਮਝ ਕੇ ਬੋਲਣਾ ਚਾਹੀਦਾ ਹੈ ਅਤੇ ਇਹ ਦੇਖਣਾ ਚਾਹੀਦਾ ਹੈ ਕਿ ਆਗੂ ਪਾਰਟੀ ਕਿਉਂ ਛੱਡ ਰਹੇ ਹਨ।

ਨਵਜੋਤ ਸਿੱਧੂ ਲਈ ਭਾਜਪਾ ਦੇ ਦਰਵਾਜ਼ੇ ਬੰਦ!

ਨਵਜੋਤ ਕੌਰ ਸਿੱਧੂ ਅਤੇ ਨਵਜੋਤ ਸਿੰਘ ਸਿੱਧੂ ਦੀ ਭਾਜਪਾ ਵਿੱਚ ਵਾਪਸੀ ਦੀਆਂ ਚਰਚਾਵਾਂ ‘ਤੇ ਵਿਰਾਮ ਲਗਾਉਂਦਿਆਂ ਕਾਲੀਆ ਨੇ ਕਿਹਾ ਕਿ ਸਿੱਧੂ ਪਰਿਵਾਰ ਦੀ ਭਾਜਪਾ ਵਿੱਚ ਵਾਪਸੀ ਕਦੇ ਨਹੀਂ ਹੋਵੇਗੀ। ਜਿੱਥੋਂ ਤੱਕ ਉਨ੍ਹਾਂ ਨੂੰ ਪਤਾ ਹੈ, ਸਿੱਧੂ ਪਰਿਵਾਰ ਨੇ ਕਾਂਗਰਸ ਛੱਡੀ ਨਹੀਂ, ਸਿਰਫ਼ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਛੱਡ ਕੇ ਜਾਣ ਵਾਲਿਆਂ ਲਈ ਦਰਵਾਜ਼ੇ ਹਮੇਸ਼ਾ ਲਈ ਬੰਦ ਹਨ। ਸਿੱਧੂ ਲੋਕਾਂ ਨੂੰ ਦੱਸਣ ਕਿ ਉਹ ਪਹਿਲਾਂ ਪਾਰਟੀ ਛੱਡ ਕੇ ਕਿਉਂ ਗਏ ਸਨ।

ਸੁਸ਼ੀਲ ਰਿੰਕੂ ਨਾਲ ‘ਤਸਵੀਰ ਵਿਵਾਦ’ ‘ਤੇ ਸਪੱਸ਼ਟੀਕਰਨ

ਸੁਸ਼ੀਲ ਰਿੰਕੂ ਨਾਲ ਨਾਰਾਜ਼ਗੀ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਸਵੀਰ (ਜਿਸ ਵਿੱਚੋਂ ਰਿੰਕੂ ਨੂੰ ਹਟਾਉਣ ਦਾ ਇਲਜ਼ਾਮ ਸੀ) ਬਾਰੇ ਕਾਲੀਆ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਵਿਵਾਦ ਨਹੀਂ ਹੈ। ਉਨ੍ਹਾਂ ਨੇ ਕਿਸੇ ਨੂੰ ਤਸਵੀਰ ਵਿੱਚੋਂ ਨਹੀਂ ਹਟਾਇਆ, ਸਗੋਂ ਜਿਹੋ ਜਿਹੀ ਤਸਵੀਰ ਉਨ੍ਹਾਂ ਕੋਲ ਆਈ ਸੀ, ਉਹੀ ਉਨ੍ਹਾਂ ਨੇ ਪੋਸਟ ਕੀਤੀ ਸੀ।

ਅਕਾਲੀ-ਭਾਜਪਾ ਗਠਜੋੜ ਅਤੇ 2027 ਦੀਆਂ ਚੋਣਾਂ

ਭਾਜਪਾ-ਅਕਾਲੀ ਦਲ ਦੇ ਗਠਜੋੜ ‘ਤੇ ਕਾਲੀਆ ਨੇ ਕਿਹਾ ਕਿ ਪਹਿਲਾਂ ਇਸ ਗਠਜੋੜ ਨੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਮਜ਼ਬੂਤ ਕੀਤਾ ਸੀ। ਪਰ ਹੁਣ ਭਾਜਪਾ ਨੇ ਇਕੱਲੇ ਚੋਣ ਲੜਨ ਦਾ ਫੈਸਲਾ ਲਿਆ ਹੈ, ਜਿਵੇਂ ਕਿ 2022 ਵਿੱਚ ਲੜੀ ਸੀ। ਹਰਿਆਣਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉੱਥੇ ਵੀ ਪਾਰਟੀ ਨੇ ਇਕੱਲੇ ਲੜ ਕੇ ਜਿੱਤ ਹਾਸਲ ਕੀਤੀ ਹੈ। 2027 ਦੀਆਂ ਚੋਣਾਂ ਬਾਰੇ ਫੈਸਲਾ ਹਾਈਕਮਾਂਡ ਲਵੇਗੀ।

ਬਿਕਰਮ ਮਜੀਠੀਆ ਦੀ ਜ਼ਮਾਨਤ

ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਅਦਾਲਤਾਂ ਸਬੂਤਾਂ ਦੇ ਆਧਾਰ ‘ਤੇ ਕਾਨੂੰਨੀ ਫੈਸਲੇ ਲੈਂਦੀਆਂ ਹਨ ਅਤੇ ਅਦਾਲਤ ਨੇ ਉਸੇ ਆਧਾਰ ‘ਤੇ ਉਨ੍ਹਾਂ ਨੂੰ ਬੇਲ ਦਿੱਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ