View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮਾਨਸਾ ਸ਼ਹਿਰ ਵਿੱਚ ਇੱਕ ਬਹੁਤ ਹੀ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਦੇ ਤਿਕੋਣੀ ਚੌਕ ‘ਤੇ ਇੱਕ ਤੇਜ਼ ਰਫ਼ਤਾਰ ਸਵਿਫਟ ਡਿਜ਼ਾਇਰ ਕਾਰ ਨੇ ਮੋਟਰਸਾਈਕਲ ਨੂੰ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਬਾਈਕ ਸਵਾਰ ਦੋ ਸਕੇ ਭਰਾਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ ਅਤੇ ਟੱਕਰ ਤੋਂ ਬਾਅਦ ਕਾਰ ਸੜਕ ‘ਤੇ ਪੂਰੀ ਤਰ੍ਹਾਂ (360 ਡਿਗਰੀ) ਘੁੰਮ ਗਈ। ਇਸ ਘਟਨਾ ਦੀ ਸੀਸੀਟੀਵੀ (CCTV) ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕਾਰ ਦੀ ਰਫ਼ਤਾਰ ਕਹਿਰ ਮਚਾਉਂਦੀ ਨਜ਼ਰ ਆ ਰਹੀ ਹੈ।

ਰਾਤ 9 ਵਜੇ ਵਾਪਰਿਆ ਕਹਿਰ

ਇਹ ਹਾਦਸਾ ਬੀਤੀ ਰਾਤ ਕਰੀਬ 9 ਵਜੇ ਵਾਪਰਿਆ। ਸੀਸੀਟੀਵੀ ਫੁਟੇਜ ਮੁਤਾਬਕ, ਤੇਜ਼ ਰਫ਼ਤਾਰ ਕਾਰ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਦੋਵੇਂ ਭਰਾ ਕਾਫੀ ਦੂਰ ਤੱਕ ਸੜਕ ‘ਤੇ ਘਸੀਟਦੇ ਚਲੇ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਬਿਨਾਂ ਦੇਰੀ ਕੀਤੇ ਦੋਵਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਪਰ ਅਫ਼ਸੋਸ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਮ੍ਰਿਤਕਾਂ ਦੀ ਪਛਾਣ ਹਰਦੀਪ ਸਿੰਘ ਅਤੇ ਗੁਰਦੀਪ ਸਿੰਘ ਵਜੋਂ ਹੋਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਦੋਵਾਂ ਦੀ ਮੌਤ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਹੋ ਚੁੱਕੀ ਸੀ। ਇੱਕੋ ਪਰਿਵਾਰ ਦੇ ਦੋ ਜਵਾਨ ਪੁੱਤਾਂ ਦੀ ਇਕੱਠਿਆਂ ਮੌਤ ਹੋ ਜਾਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਹਰ ਅੱਖ ਨਮ ਹੈ।

ਪੁਲਿਸ ਵੱਲੋਂ ਕਾਰਵਾਈ ਸ਼ੁਰੂ

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ਚਾਲਕ ਸੁਖਵਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਦਾ ਮੈਡੀਕਲ ਟੈਸਟ ਕਰਵਾਇਆ ਗਿਆ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਹ ਹਾਦਸੇ ਵੇਲੇ ਨਸ਼ੇ ਦੀ ਹਾਲਤ ਵਿੱਚ ਸੀ। ਥਾਣਾ ਸਿਟੀ-2 ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਸੋਮਵਾਰ, ੧੧ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੧ ਘਰੁ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ